More Gurudwara Wiki  Posts
8 ਸਤੰਬਰ ਗੁਰਗੱਦੀ ਦਿਹਾੜਾ – ਧੰਨ ਗੁਰੂ ਰਾਮਦਾਸ ਜੀ ਮਹਾਰਾਜ


8 ਸਤੰਬਰ ਗੁਰਗੱਦੀ ਦਿਹਾੜਾ (1574ਈ:)
ਧੰਨ ਗੁਰੂ ਰਾਮਦਾਸ ਜੀ ਮਹਾਰਾਜ
ਧੰਨ ਗੁਰੂ ਅਮਰਦਾਸ ਮਹਾਰਾਜ ਜੀ ਤੋਂ ਬਾਦ ਗੁਰੂ ਗੱਦੀ ਦੇ ਲਈ ਚਾਰ ਮੁਖ ਦਾਅਵੇਦਾਰ ਸੀ ਦੋ ਗੁਰੂ ਪੁੱਤਰ ਬਾਬਾ ਮੋਹਨ ਜੀ ਤੇ ਬਾਬਾ ਮੋਹਰੀ ਜੀ ਦੋ ਸਤਿਗੁਰਾਂ ਦੇ ਜਵਾਈ ਭਾਈ ਰਾਮਾ ਜੀ ਤੇ ਭਾਈ ਜੇਠਾ ਜੀ ਜਦੋਂ ਪਹਿਲੇ ਤੇ ਦੂਸਰੇ ਸਤਿਗੁਰਾਂ ਦੀ ਤਰ੍ਹਾਂ ਅੰਤਰਜਾਮੀ ਧੰਨ ਗੁਰੂ ਅਮਰਦਾਸ ਜੀ ਨੇ ਪਰਖ ਕੀਤੀ ਤਾਂ ਭਾਈ ਜੇਠਾ ਜੀ ਹੀ ਖਰੇ_ਉੱਤਰੇ ਪੁੱਤ ਤੇ ਪਇਲਾ ਪਰਖ ਲਏ ਸੀ ਦੋਵਾਂ ਜਵਾਈਅਾਂ ਭਾਈ ਰਾਮਾ ਜੀ ਤੇ ਭਾਈ ਜੇਠਾ ਜੀ ਨੂੰ ਪਰਖਣ ਦੀ ਵਿਧੀ ਸੂਰਜ ਪ੍ਰਕਾਸ਼ ਚ ਬੜੀ ਸੋਹਣੀ ਬਿਅਾਨੀਅਾ ਭਾਈ ਸੰਤੋਖ ਸਿੰਘ ਜੀ ਲਿਖਦੇ ਅਾ
ਇੱਕ ਦਿਨ ਸਤਿਗੁਰੂ ਜੀ ਨੇ ਦੋਵਾਂ ਨੂੰ ਕੋਲ ਬਲਾਇਆ ਤੇ ਭਾਈ ਰਾਮਾ ਜੀ ਨੂੰ ਕਿਅਾ ਹਾਡੇ ਬੈਠਣ ਲਈ ਸੋਣਾ ਜਿਅਾ ਥੜਾ ਬਣਾਓ ਅਾਪ ਬਉਲੀ ਨੇੜੇ ਜਾ ਲਕੀਰ ਖਿੱਚ ਕੇ ਸਮਝਾਇਆ ਦੂਜੇ ਪਾਸੇ ਜਾਕੇ ਭਾਈ ਜੇਠਾ ਜੀ ਕਿਅਾ ਏਥੇ ਤੂੰ ਥੜ੍ਹਾ ਬਣਾ ਲਕੀਰ ਵਾਹਕੇ ਸਭ ਸਮਝਾਇਆ ਆਪ ਵਾਪਸ ਆ ਗਏ ਅਗਲੇ ਦਿਨ ਦੋਵਾਂ ਨੇ ਵੱਖ ਵੱਖ ਥਡ਼੍ਹੇ ਬਣਾਏ ਸ਼ਾਮ ਦੇ ਸਮੇਂ ਸਤਿਗੁਰੂ ਵੇਖਣ ਅਾਏ ਭਾਈ ਰਾਮੇ ਦਾ ਥੜਾ ਵੇਖ ਕਿਹਾ ਪੁੱਤ ਸਹੀ ਨਈਂ ਬਣਾਇਆ ਡਾਹ ਦੇ ਦਬਾਰਾ ਬਣਾਓ ਭਾਈ ਰਾਮੇ ਦੇ ਮਨ ਨੂੰ ਬੜੀ ਸੱਟ ਵੱਜੀ ਪਰ ਢਾਹ ਤਾ ਫੇਰ ਭਾਈ ਜੇਠਾ ਜੀ ਕੋਲ ਗਏ ਵੇਖ ਕੇ ਕਿਅਾ ਨਹੀ ਤੂੰ ਵੀ ਸਹੀ ਨੀ ਬਣਾਇਆ ਢਾਹ ਦੇ ਭਾਈ ਜੇਠੇ ਨੇ ਹੱਥ ਜੋੜ ਕੇ ਮੁਆਫੀ ਮੰਗੀ ਤੇ ਢਾਹ ਦਿੱਤਾ ਅਗਲੇ ਦਿਨ ਫਿਰ ਬਣਾਏ ਵੇਖੇ ਕਿਅਾ ਨਹੀ ਕੰਧਾਂ ਟੇਢੀਅਾਂ ਢਾਹ ਦਉ
ਤਬ ਸਤਿਗੁਰ ਨੇ ਦਈ ਢਹਾਇ।
ਕਰੀ ਕਾਰ ਪੁਨ ਭਲੇ ਬਤਾਇ।
ਇਸ ਪ੍ਰਕਾਰ ਕੀਜੈ ਸ਼ੁਭ ਥਰੀ।
ਸੁਰਤਿ ਸੰਭਾਰਹੁ ਉਰ ਮਤਿ ਧਰੀ। ( ਸੂਰਜ ਪ੍ਰਕਾਸ਼)
ਅੈਈ 3/4 ਦਿਨ ਨੰਘੇ ਹਾਰ ਕੇ ਭਾਈ ਰਾਮੇ ਨੇ ਕਹਿ ਈ ਦਿੱਤਾ ਮਹਾਰਾਜ ਏਤੋ ਵਧੀਆ ਮੈ ਨੀ ਬਣਾ ਸਕਦਾ ਜਿਵੇਂ ਤੁਸੀਂ ਕਹਿ ਕੇ ਜਾਂਦੇ ਹੋ ਲਕੀਰ ਖਿੱਚਦੇ ਹੋ ਮੈ ਓਦਾਂ ਈ ਬਣਾਉਦਾ ਪਰ ਤਾਡੀ ਉਮਰ ਵਡੇਰੀ ਹੋਗੀ ਚੇਤਾ ਭੁੱਲ ਜਾਂਦਾ ਮੇਰਾ ਕੋਈ ਕਸੂਰ ਨਹੀ ਫਿਰ ਜਦੋਂ ਭਾਈ ਜੇਠੇ ਕੋਲ ਗਏ ਨਪਸੰਦ ਕਹਿ ਕੇ ਢਉਣ ਦਾ ਹੁਕਮ ਕੀਤਾ ਤਾਂ ਪਹਿਲਾਂ ਵਾਂਗ ਅਜ ਵੀ ਗੱਲ ਪੱਲਾ ਪਾਕੇ ਮਾਫੀ ਮੰਗੀ ਪਾਤਸ਼ਾਹ ਮੈ ਵਾਰ ਵਾਰ ਭੁਲ ਜਾਂਨਾ ਮੇਰੀ ਮਤਿ ਥੋੜ੍ਹੀ ਅਾ ਤੁਸੀਂ ਬਖਸ਼ਹਾਰ ਹੋ ਮਿਹਰ ਕਰੋ ਖਤਾ ਬਖਸ਼ ਦਿਉ ਸੁਮਤਿ ਬਖਸ਼ੋ ਜੇਠਾ ਜੀ ਨੇ ਕਦੇ ਕੋਈ ਗਿਲਾ ਨਹੀਂ ਕੀਤਾ ਸਤਿਗੁਰੂ ਸੁਣ ਪ੍ਰਸੰਨ ਹੋਏ ਕਿਅਾ ਬਸ ਜੇਠਿਅਾ ਜਿਸ ਥੜੇ ਤੇ ਅਹੀ ਬੈਣਾ ਉ ਤਿਅਾਰ ਹੋ ਗਿਅਾ
ਅੈ ਪਰਖ ਹੋਈ ਸਮਾਂ ਵੇਖ ਧੰਨ ਗੁਰੂ ਅਮਰਦਾਸ ਜੀ ਨੇ ਸਾਰੀ ਸੰਗਤ ਨੂੰ ਕੱਤਰ ਕੀਤਾ ਭਰੇ ਦਰਬਾਰ ਚ ਭਾਈ ਜੇਠੇ ਨੂੰ ਆਪਣੇ ਤਖ਼ਤ ਤੇ ਬਠਾਇਆ...

ਪੰਜ ਪੈਸੇ ਅਤੇ ਨਾਰੀਅਲ ਰੱਖ ਕੇ ਤਿੰਨ ਪਰਿਕਰਮਾ ਕਰ ਮੱਥਾ ਟੇਕਿਅਾ ਗੁਰੂ ਹੁਕਮ ਨਾਲ ਬਾਬਾ ਬੁੱਢਾ ਸਾਹਿਬ ਜੀ ਨੇ ਗੁਰਗੱਦੀ ਦਾ ਤਿਲਕ ਲਾਇਆ ਫਿਰ ਗੁਰੂ ਅਮਰਦਾਸ ਜੀ ਨੇ ਸਾਰੀ ਸੰਗਤ ਨੂੰ ਹੁਕਮ ਕੀਤਾ ਕਿ ਅੱਜ ਤੋਂ ਬਾਅਦ ਰਾਮਦਾਸ “ਗੁਰੂ” ਹੋਣਗੇ ਏਨਾ ਨੂੰ ਹਾਡਾ ਈ ਰੂਪ ਕਰਕੇ ਜਾਣਨਾ ਸਾਰੇ ਇਨ੍ਹਾਂ ਦੇ ਚਰਨਾਂ ਤੇ ਸਿਰ ਰੱਖੋ ਗੁਰੂ ਪਿਤਾ ਦਾ ਹੁਕਮ ਮੰਨਕੇ ਛੋਟਾ ਪੁਤ ਬਾਬਾ ਮੋਹਰੀ ਜੀ ਅੱਗੇ ਹੋਏ ਸੰਸਾਰਿਕ ਰਿਸ਼ਤਿਅਾ ਤੋ ਉਪਰ ਉਠ ਗੁਰੂ ਰਾਮਦਾਸ ਜੀ ਦੇ ਚਰਨਾਂ ਤੇ ਨਮਸਕਾਰ ਕੀਤੀ ਫਿਰ ਸਾਰੇ ਗੁਰੁਸਿੱਖਾਂ ਨੇ ਵੀ ਵਾਰੀ ਵਾਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਚਰਨਾਂ ਤੇ ਮੱਥਾ ਟੇਕਿਅਾ ਪਰ ਵੱਡੇ ਪੁਤ ਬਾਬਾ ਮੋਹਨ ਜੀ ਨੇ ਨਮਸਕਾਰ ਨ ਕੀਤੀ ਉਸ ਸਮੇ ਦਾ ਹਾਲ ਗੁਰੂ ਅਮਰਦਾਸ ਜੀ ਦੇ ਪੋੜਪੋਤਰੇ ਬਾਬਾ ਸੁੰਦਰ ਜੀ ਨੇ ਸਦ ਬਾਣੀ ਚ ਇੰਜ ਅੰਕਿਤ ਕੀਤਾ
ਰਾਮਦਾਸ ਸੋਢੀ ਤਿਲਕੁ ਦੀਆ
ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
………
ਸਤਿਗੁਰੁ ਪੁਰਖੁ ਜਿ ਬੋਲ
ਗੁਰਸਿਖਾ ਮੰਨਿ ਲਈ ਰਜਾਇ ਜੀਉ ॥
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥
~ਅੰਗ -੯੨੩/੨੪(923/24)
ਅੈਸੀਅਾ ਅਪਾਰ ਰਹਿਮਤਾਂ ਨੂੰ ਵੇਖ ਗੁਰੂ ਰਾਮਦਾਸ ਜੀ ਦਾ ਹਿਰਦਾ ਗੁਰੂ ਪਿਆਰ ਨਾਲ ਉਛਲਿਆ ਤੇ ਧੰਨ ਗੁਰੂ ਅਮਰਦਾਸ ਮਹਾਰਾਜ ਜੀ ਨੂੰ ਮੁਖਾਤਬ ਹੋਕੇ ਬਚਨ ਕਹੇ ਹੇ ਸਤਿਗੁਰੂ ਤੁਸੀਂ ਜਾਣਦੇ ਹੋ ਜੋ ਮੇਰੀ ਹਾਲਤ ਸੀ ਮੈਂ ਤੇ ਪਇਲਾਂ ਲਾਹੌਰ ਤੇ ਫਿਰ ਬਾਸਰਕੇ ਦੀਅਾਂ ਗਲੀਆਂ ਚ ਰੁਲਦਾ ਫਿਰਦਾ ਸੀ ਕੋਈ ਮੇਰੀ ਬਾਤ ਪੁੱਛਣ ਵਾਲਾ ਨਹੀਂ ਸੀ ਪਰ ਤੁਸੀਂ ਮਿਹਰਾਂ ਕੀਤੀਆਂ ਚਰਨਾਂ ਦੀ ਸੇਵਾ ਬਖਸ਼ੀ ਤੇ ਅਜ ਮੈਨੂੰ ਕੀੜੇ ਨੂੰ ਅਾਪਣੇ ਤਖਤ ਤੇ ਥਾਪ ਦਿੱਤਾ ਹੈ
ਗੁਰੂ ਰਾਮਦਾਸ ਜੀ ਦੇ ਬਚਨ ਨੇ
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ
ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ
ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
~ਅੰਗ ੧੬੭ (167)
ਭੱਟ ਸਾਹਿਬਾਨ ਵੀ ਬਚਨ ਕਰਦੇ ਨੇ ਕਿ ਸਾਰੀ ਸ੍ਰਿਸ਼ਟੀ ਦਾ ਉਧਾਰ ਕਰਨ ਦੇ ਲਈ ਗੁਰੂ ਅਮਰਦਾਸ ਜੀ ਨੇ ਸੋਢੀ ਕੁਲ ਦੇ ਗੁਰੂ ਰਾਮਦਾਸ ਮਹਾਰਾਜ ਨੂੰ ਤਖ਼ਤ ਬਖਸ਼ਿਸ਼ ਕੀਤਾ ਉਹ ਤਖਤ ਜੋ ਰਾਜ ਯੋਗ ਦਾ ਤਖ਼ਤ ਅਾ
ਸੋਢੀ ਸ੍ਰਿਸਿਟ ਸਕਲ ਤਾਰਣ ਕਉ
ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
~ ਅੰਗ ੧੪੦੬(1406)
ਏਦਾਂ ਭਾਦੋਂ ਸੁਦੀ ਤੇਰਾਂ ਸੰਮਤ ੧੬੩੧ ਅਜ ਦੇ ਦਿਨ ਸੰਨ 1574 ਨੂੰ ਚੌਥੇ ਗੁਰਦੇਵ ਸੋਢੀ ਸੁਲਤਾਨ ਧੰਨ ਗੁਰੂ ਰਾਮਦਾਸ ਜੀ ਮਹਾਰਾਜ ਗੁਰ ਤਖ਼ਤ ਤੇ ਬਿਰਾਜਮਾਨ ਹੋਏ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ
ਗੁਰੂ ਕਿਰਪਾ ਕਰੇ

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)