More Gurudwara Wiki  Posts
ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਭਾਗ ਦਸਵਾਂ


ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਦਸਵਾਂ ਭਾਗ ਪੜੋ ਜੀ ।
ਗੁਰੂ ਗਰੰਥ ਸਾਹਿਬ:-
ਇਸ ਵਕਤ ਤਕ ਸਿੱਖਾਂ ਦੀ ਆਪਣੀ ਇਕ ਚੰਗੀ, ਤਕੜੀ ਤੇ ਨਵੀਂ ਕਿਸਮ ਦੀ ਦੁਨੀਆਂ ਬਣ ਚੁੱਕੀ ਸੀ ਜੋ ਹਿੰਦੂ ਮੁਸਲਮਾਨਾ ਤੋਂ ਬਿਲਕੁਲ ਅੱਡ ਸੀ। ਇਨ੍ਹਾਂ ਦੇ ਸਾਲਾਨੇ ਜੋੜ ਮੇਲੇ, ਰੋਜ਼ਾਨਾ ਕਥਾ, ਕੀਰਤਨ, ਸਾਂਝੇ ਲੰਗਰ, ਹੋਰ ਧਰਮ ਕਰਮ ਸੇਵਾ ਆਦਿ। ਲੋੜ ਸੀ ਇਕ ਸਾਂਝੇ ਧਰਮ ਮੰਦਰ ਤੇ ਪਵਿੱਤਰ ਗ੍ਰੰਥ ਦੀ।
ਸਿੱਖੀ ਵਿਚ ਬਾਣੀ ਪੜਨ,ਗਾਉਣ ਤੇ ਸੁਨਣ ਦੀ ਮਹਾਨਤਾ ਤੇ ਪ੍ਰਧਾਨਤਾ ਨੂੰ ਵੇਖਕੇ ਪ੍ਰਿਥੀਏ ਨੇ ਆਪਣੀ ਰਚਨਾ ਨੂੰ ਗੁਰਬਾਣੀ ਨਾਲ ਰਲਾਕੇ ਸਿਖਾਂ ਵਿਚ ਪ੍ਰਚਲਤ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਨਾਨਕ ਸਾਹਿਬ ਤੋਂ ਬਾਅਦ ਹਰ ਗੁਰੂ ਸਾਹਿਬਾਨ ਨੇ ਆਪਣਾ ਨਾਂ ਦੇਣ ਦੀ ਬਜਾਏ ਆਖਿਰ ਵਿਚ ਨਾਨਕ ਲਾਇਆ। ਪ੍ਰਿਥੀ ਚੰਦ ਤੇ ਉਸਦਾ ਦਾ ਪੁਤਰ ਮੇਹਰਬਾਨ ਆਪਣੀ ਬਾਣੀ ਉਚਾਰਕੇ ਬਾਣੀ ਹੇਠ ‘ ਨਾਨਕ ‘ ਨਾਮ ਜੋੜ ਕੇ ਬਾਣੀ ਨੂੰ ਖੰਡਨ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ । ਇਸ ਤਰ੍ਹਾਂ ਹੋਰ ਵੀ ਕਈ ਭੇਖੀ, ਜੋ ਸਿੱਖੀ ਦੇ ਵਿਰੋਧੀ ਸੀ, ਸਿੱਖੀ ਦੇ ਉਪਦੇਸ਼, ਅਸੂਲਾਂ , ਸਿਧਾਤਾਂ , ਨਿਸਚਿਆਂ ਦੇ ਆਦਰਸ਼ਾ ਵਿਚ ਹੇਰ ਫੇਰ ਕਰ ਸਕਦੇ ਸੀ।
ਸੋ ਗੁਰੂ ਸਾਹਿਬ ਨੇ ਇਥੇ ਹੀ ਇਸਤੇ ਰੋਕ ਲਗਾਉਣ ਲਈ ਤੇ ਗੁਰਬਾਣੀ ਨੂੰ ਸੁਧ ਤੇ ਆਪਣਾ ਅਸਲੀ ਰੂਪ ਦੇਣ ਲਈ ਜਿਸ ਵਿਚ ਏਕਤਾ, ਸਾਂਝੀਵਾਲਤਾ, ਊਚ-ਨੀਚ, ਜਾਤ-ਪਾਤ ਤੇ ਹੋਰ ਫਿਰਕਿਆਂ ਦਾ ਭੇਦ-ਭਾਵ ਨਾ ਹੋਵੇ, ਚਾਰੋ ਗੁਰੂ ਸਾਹਿਬਾਨਾ, ਉਨ੍ਹਾਂ ਦੀ ਆਪਣੀ ਬਾਣੀ ਤੇ ਹੋਰ ਭਗਤਾ ਦੀ ਬਾਣੀ ਨੂੰ ਲਿਖਤੀ ਰੂਪ ਦੇ ਕੇ ਇਕ ਗ੍ਰੰਥ ਸਾਹਿਬ ਦੀ ਸਥਾਪਨਾ ਕਰਨ ਦਾ ਫੈਸਲਾ ਕਰ ਲਿਆ। ਪਹਿਲੇ ਚਹੂੰਆਂ ਗੁਰੂ ਸਾਹਿਬਾਨਾ ਦੀ ਬਾਣੀ ਨੂੰ ਇਕੱਠਾ ਕੀਤਾ। ਫਿਰ ਆਪਣੀ ਬਾਣੀ, ਫਿਰ ਭਗਤਾ ਸਿਖਾਂ ਤੇ ਭਟਾਂ ਦੀ ਬਾਣੀ ਉਹ ਜੋ ਗੁਰੂ ਸਾਹਿਬ ਦੀ ਕਸੌਟੀ ਤੇ ਖਰੀ ਉਤਰਦੀ ਹੋਵੇ। ਦਰਜ ਕਰਨ ਲਗਿਆ ਕਿਸੇ ਭਗਤ ਦੀ ਕੋਈ ਜਾਤ-ਪਾਤ, ਅਮੀਰੀ, ਗਰੀਬੀ, ਊਚ-ਨੀਚ, ਕਿਤਾ, ਇਲਾਕਾ, ਹਦ, ਸਰਹਦ ਨੂੰ ਅਧਾਰ ਨਹੀਂ ਬਣਾਇਆ। ਕੇਵਲ ਤੇ ਕੇਵਲ ਸਾਂਝੀਵਾਲਤਾ ਤੇ ਆਦਰਸ਼ਾ ਨੂੰ ਮੁਖ ਰਖਕੇ, ਅਕਾਲ ਪੁਰਖ ਤੇ ਵਿਸ਼ਵਾਸ ਰਖਣਾ ਮੰਨਿਆ। ਗੁਰੂ ਗ੍ਰੰਥ ਸਾਹਿਬ ਕੇਵਲ ਧੁਰ ਕੀ ਬਾਣੀ-ਅਕਾਲ ਪੁਰਖ ਦੀ ਬਾਣੀ ਦੇ ਨਾਲ ਨਾਲ ਸੂਫੀ, ਸੰਤਾਂ, ਭਗਤਾਂ ਤੇ ਭਟਾਂ ਦੇ ਹਿਰਦਿਆਂ ਵਿਚੋਂ ਨਿਕਲਿਆ ਉਸ ਅਕਾਲ ਪੁਰਖ ਲਈ ਪਿਆਰ ਤੇ ਸ਼ਰਧਾ ਦਾ ਪ੍ਰਗਟਾਵਾ ਹੈ।
ਇਸ ਮਹਾਨ ਕਾਰਜ ਲਈ ਗੁਰੂ ਸਾਹਿਬ ਨੇ ਉਚੇਚਾ ਇਕਾਂਤ ਵਿਚ ਥਾਂ, ਜਿਥੇ ਜੰਡ,ਬੋਹੜ, ਅੰਜੀਰ ਤੇ ਪਿਪਲ ਦੇ ਦਰਖਤਾਂ ਦੀ ਛਾਂ ਤੇ ਹਰਆਵਲੀ ਸੀ, ਜਿਥੇ ਰਾਮਸਰ ਸਰੋਵਰ ਦੀ ਖੁਦਾਈ ਕਰਵਾਈ ਸੀ, ਉਸਦੇ ਕੰਢੇ ਤੇ ਸੰਮਤ 1603 ਵਿਚ ਭਾਈ ਗੁਰਦਾਸ ਜੀ ਤੋਂ ਕੁਝ ਹੋਰ ਸਿੱਖਾਂ ਦੀ ਮਦਦ ਨਾਲ ਲਿਖਾਈ ਆਰੰਭ ਕੀਤੀ। ਬਾਬਾ ਬੁੱਢਾ ਸਾਹਿਬ ਨੂੰ ਅੰਮ੍ਰਿਤਸਰ ਟਿਕਾਣਾ ਕਰਨ ਲਈ ਕਿਹਾ ਤਾਂ ਕਿ ਆਈਆਂ ਸੰਗਤਾਂ ਨੂੰ ਉਪਦੇਸ਼ ਦਿੰਦੇ ਰਹਿਣ। ਭਾਂਈ ਬੰਨੋ ਤੇ ਕੁਝ ਹੋਰ ਸਿੱਖਾਂ ਤੋਂ ਇਸ ਬੀੜ ਦੇ ਕਈ ਹੋਰ ਉਤਾਰੇ ਤਿਆਰ ਕਰਵਾਏ, ਤਾਂਕਿ ਦੁਰਾੜੇ ਬੈਠੀਆਂ ਸੰਗਤਾਂ ਵੀ ਇਸਦਾ ਰਸ ਮਾਣ ਸਕਣ, ਜਿਲਦ ਦੀ ਸੇਵਾ ਭਾਈ ਬੰਨੋਂ ਨੂੰ ਸੌਂਪੀ।
ਆਦਿ ਗਰੰਥ ਚਾਰ ਹਿੱਸਿਆ ਵਿਚ ਵੰਡਿਆ। ਪਹਿਲਾ ਪ੍ਰਸਤਾਵਨਾ, ਫਿਰ ਰਾਗਾਂ ਵਿਚ ਬਾਣੀ, ਰਾਗਾਂ ਤੋਂ ਬਾਹਰ ਸਲੋਕ, ਸਹਸਕ੍ਰਿਤੀ, ਗਾਥਾ, ਫੁਨੇਹ ਚਉਬੋਲੇ, ਸਵਈਏ ਅਤੇ ਆਖਿਰ ਵਿਚ ਸਲੋਕ ਵਾਰਾਂ ਤੇ ਵਧੀਕ ਲਿਖਕੇ ਮੁੰਦਾਵਣੀ ਦੀ ਮੋਹਰ ਲਗਾ ਦਿੱਤੀ। ਬਾਣੀ ਹੇਠ ਲਿਖੇ ਤੀਹ ਰਾਗਾਂ ਵਿਚ ਲਿਖੀਆਂ – ਸਿਰੀ ਰਾਗ, ਮਾਝ, ਗਉੜੀ, ਆਸਾ, ਗੂਜਰੀ, ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਿਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੋਂਡ, ਰਾਮਕਲੀ, ਨਟ-ਨਾਰਾਇਣ, ਮਾਲੀ ਗਉੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਜੈਜਾਵੰਤੀ ਅਤੇ ਪ੍ਰਭਾਤੀ। ਸ਼ੁਰੂਆਤ ਗੁਰੂ ਨਾਨਕ ਸਾਹਿਬ ਦੀ ਬਾਣੀ ਜਪੁਜੀ ਸਾਹਿਬ ਤੋਂ ਕੀਤੀ ਜੋ ਉਨ੍ਹਾਂ ਨੇ ਆਪਣੀ ਹੱਥੀ ਲਿਖੀ। ਪਹਿਲੇ ਚਾਰ ਗੁਰੂ ਸਾਹਿਬਾਨ ਦੇ ਸ਼ਬਦ ਫਿਰ ਆਪਣੀ ਬਾਣੀ-ਸਿਰਲੇਖ ਵਿਚ ਨਾਂ ਸਿਰਫ ਗੁਰੂ ਨਾਨਕ ਸਾਹਿਬ ਦਾ ਲਿਖਿਆ- ਉਸਤੋਂ ਬਾਅਦ ਗੁਰੂ ਸਾਹਿਬਾਨਾ ਦੀ ਸਾਰੀ ਬਾਣੀ ਮਹਲਾ-(ਜਾਮਾ) 1-2-3-4-5 ਇਸ ਤਰਤੀਬ ਨਾਲ ਛੰਦ, ਅਸਰਟਪਦੀਆਂ ਤੇ ਲੰਮੀਆ ਬਾਣੀਆਂ ਲਿਖੀਆਂ । ਫਿਰ ਭਗਤਾ, ਸਿਖਾਂ ਤੇ ਭਟਾਂ ਦੀਆਂ ਬਾਣੀਆਂ ਦਰਜ ਕੀਤੀਆ।
15 ਭਗਤਾਂ , ਫਰੀਦ, ਕਬੀਰ, ਨਾਮਦੇਵ, ਰਵਿਦਾਸ, ਰਾਮਾਨੰਦ, ਜੈਦਵ, ਤ੍ਰਿਲੋਚਨ, ਧੰਨਾ, ਸੈਣ, ਪੀਪਾ, ਭੀਖਣ, ਸਧਨਾ, ਪਰਮਾਨੰਦ, ਸੂਰਦਾਸ, ਬੇਣੀ ਆਦਿ ਭਟਾ ਦੀ ਬਾਣੀ,ਕਲਸਹਾਰ, ਜਾਲਪ, ਕੀਰਤ, ਭਿਖੀ ਮਲ, ਭਲ, ਨਲ, ਗਯੰਦ, ਬਲ, ਹਰਬੰਸ, ਮਥੁਰਾ ਬਨ, ਬਾਬਾ ਸੁੰਦਰ ਜੀ , ਸਤਾ ਬਲਵੰਡ, ਭਾਈ ਮਰਦਾਨਾ 4 ਸਿੱਖਾਂ ਦੀ ਬਾਣੀ ਸਭ ਤੋਂ ਵੱਧ ਗੁਰੂ ਅਰਜਨ ਦੇਵ ਜੀ ਦੀ ਬਾਣੀ ਹੈ। 5894 ਸਲੋਕਾਂ ਵਿਚੋਂ 2216...

ਸਲੋਕ ਗੁਰੂ ਸਾਹਿਬ ਦੇ ਹਨ। ਗੁਰੂ ਅਰਜਨ ਸਾਹਿਬ ਵਕਤ ਇਹ ਸਲੋਕ 5762 ਸਨ। ਬੋਲੀ ਸੁਗਮ ਤੇ ਸਰਲ ਰਖੀ ਗਈ ਤਾਂਕਿ ਹਰ ਕੋਈ ਇਸਨੂੰ ਪੜ ਕੇ ਵਿਚਾਰ ਸਕੇ। ਇਹੋ ਸੰਸਾਰ ਨੂੰ ਵਿਲਾਸੀ ਤੇ ਨਿਰਾਸੀ ਜੀਵਨ ਤੋਂ ਹਟਾ ਕੇ ਸਿਧੇ ਰਸਤੇ ਪਾਉਣ ਤੇ ਸੰਗਤ ਨੂੰ ਸ਼ਬਦ ਨਾਲ ਜੋੜਨ ਦਾ ਇਕੋ ਇਕ ਤਰੀਕਾ ਸੀ।
ਘੋੜੀਆ, ਅਲਾਹੁਣੀਆਂ, ਕਰਹਲਾ, ਵਣਜਾਰਾ, ਥਿਤੀਵਾਰ, ਬਾਰਹ ਮਾਹ, ਸੁਚਜੀ, ਕੁਚਜੀ, ਗੁਣਵੰਤੀ, ਲਾਵਾ, ਚਉਬੋਲੇ, ਫੁਨਹੇ, ਸ਼ਾਮਲ ਕਰਕੇ ਬਾਣੀ ਨੂੰ ਨਿਤ ਦੇ ਜੀਵਨ ਦਾ ਅੰਗ ਬਣਾ ਦਿੱਤਾ। ਸ਼ਬਦ ਦੀ ਗਿਣਤੀ ਦੇ ਅੰਕੜੇ ਆਪਣੀ ਹਥੋਂ ਪਾਏ ਤਾ ਕਿ ਕਿਸੇ ਥਾਂ ਤੇ ਕੋਈ ਰਲਾ ਨਾ ਪਾ ਸਕੇ।
ਇਸ ਸੰਪਾਦਨ ਦਾ ਨਿਰਣਾ ਉਸ ਵੇਲੇ ਲਿਆ ਗਿਆ ਸੀ ਜਦੋਂ ਬਾਬਾ ਪ੍ਰਿਥੀ ਚੰਦ ਨੇ ਪਿੰਡ ਹੇਹਰੀ ਵਿਚ ਦਰਬਾਰ ਸਾਹਿਬ ਦੀ ਸ਼ਕਲ ਵਿਚ ਹਰਿਮੰਦਰ ਸਾਹਿਬ ਤਲਾਬ ਬਣਾ ਲਿਆ। ਪੋਥੀ ਸਾਹਿਬ ਦੇ ਟਾਕਰੇ ਵਿਚ ਪੋਥੀ ਰਚਕੇ, ਪੀਰ, ਪੈਗੰਬਰਾਂ ਦੀਆਂ ਵਾਰਾ, ਕਥਾ ਰਾਮਾਇਣ, ਮਹਾਭਾਰਤ, ਹਜਰਤ ਮੁੰਹਮਦ ਸਾਹਿਬ, ਅਮਾਮ ਹਸਨ, ਹੁਸੈਨ ਦੀਆਂ ਬਾਣੀਆਂ ਪ੍ਰਚਲਿਤ ਕਰ ਦਿੱਤੀਆ। ਨਾਨਕ ਨਾਉ ਦੀ ਛਾਪ ਲਗਾਣੀ ਸ਼ੁਰੂ ਕਰ ਦਿੱਤੀ।
ਸੂਰਦਾਸ ਦਾਦੂ ਜਸ ਕੀਨਾ॥ ਕਾਨ ਦਾਮ ਤੇਰੇ ਨਾਮ ਸੰਗ ਲੀਨਾ॥
ਨੇਤਿ ਨੇਤਿ ਕਰ ਵੇਦ ਸੁਨਾਵੇ॥ ਸੰਤ ਧੂਰ ਨਾਨਕ ਜਨ ਪਾਵੇ॥
ਇਹ ਇਕ ਐਸਾ ਗ੍ਰੰਥ ਹੈ ਜਿਸ ਵਿਚ ਸਿਆਸੀ, ਆਰਥਿਕ, ਸਮਾਜਿਕ, ਧਾਰਮਿਕ, ਪਰਮਾਰਥਿਕ, ਵਿਦਿਅਕ ਤੇ ਹਰ ਇਨਸਾਨੀ ਮਸਲੇ ਦਾ ਹਲ ਹੈ। ਊਚ-ਨੀਚ ਤੇ ਕਰਮ ਕਾਂਡਾ ਦੀ ਪਰਿਭਾਸਾ ਨੂੰ ਕੋਈ ਥਾਂ ਨਹੀਂ ਦਿੱਤੀ। ਦੇਸ਼, ਨਸਲਾ ਦੀਆਂ ਸਾਰੀਆਂ ਵਿਥਾ ਮਿਟਾਕੇ -ਹਿੰਦੂ, ਮੁਸਲਮਾਨ, ਅਖੌਤੀ ਅਛੂਤਾ ਦੇ ਪਾਵਨ ਬਚਨਾ ਨੂੰ ਇੱਕੋ ਥਾਂ ਦਿੱਤੀ ਹੈ।
ਮੇਟਕਾਫ਼-‘ ਸੰਸਾਰ ਦੇ ਵੱਡੇ ਵੱਡੇ ਧਰਮਾ ਦੇ ਆਗੂ ਹੋਏ ਹਨ ਉਨ੍ਹਾਂ ਵਿਚੋਂ ਕੋਈ ਵੀ ਆਪਣੀ ਇਕ ਪੰਗਤੀ ਵੀ ਲਿਖੀ ਛੱਡਕੇ ਨਹੀਂ ਗਿਆ। ਸਿਰਫ ਉਨ੍ਹਾਂ ਦੇ ਪ੍ਰਚਾਰ ਜਾ ਪ੍ਰਚਲਤ ਰਵਾਇਤਾ ਤੇ ਪਤਾ ਲਗਦਾ ਹੈ। ਪਰ ਸਿਖ ਗੁਰੂ ਸਾਹਿਬਾਨਾ ਦੀ ਬਾਣੀ ਹੈ ਜੋ ਉਨ੍ਹਾਂ ਦੀ ਆਪਣੀ ਹਥ ਲਿਖੀ ਹੈ’। .ਟੀਨਬੀ ਨੇ ਕਿਹਾ ਹੈ ,” ਜਦ ਕਦੇ ਧਰਮ ਦੀ ਮਹਾ ਗ੍ਰੰਥ ਦੀ ਸਭਾ ਹੋਈ ਗੁਰੂ ਗ੍ਰੰਥ ਸਾਹਿਬ ਦੀ ਆਵਾਜ਼ ਬੜੀ ਗਹੁ ਨਾਲ ਸੁਣੀ ਜਾਏਗੀ’। ਰਾਧਾਕ੍ਰਿਸ਼ਨਾ ,” ਜਦ ਵੀ ਇਹ ਬਾਣੀ ਗੂੰਜੀ ,ਸਾਗਰਾ ਦੀਆਂ ਵਿਥਾ ਤੇ ਪਹਾੜਾ ਦੀਆਂ ਰੋਕਾ ਇਸਦੇ ਅੱਗੇ ਸਭ ਮੁਕ ਜਾਣਗੀਆਂ । ਟਰੰਪ ‘‘ਗੁਰੂ ਗ੍ਰੰਥ ਸਾਹਿਬ ਨੂੰ ਭਾਰਤੀ ਸਭਿਅਤਾ ਦਾ ਖਜਾਨਾ ਕਹਿੰਦੇ ਹਨ। ਇਸ ਵਿਚ ਪ੍ਰੀਤਮ ਦੀ ਬਿਰਹੋ ਬਬੀਹ ਦੀ ਕੂਕ, ਨਵ-ਵਿਆਹੀਆਂ ਦੀਆਂ ਜੋਬਨ ਉਮੰਗਾਂ, ਰੁਤਾ ਦੀ ਰੰਗੀਲੀ ਛਹਿਬਰ, ਕੁਦਰਤ ਦੇ ਅਨੁਪਮ ਦ੍ਰਿਸ਼, ਭਗਤਾ ਦੀ ਤੜਪ, ਭਿੰਨੜੀ ਰੈਣ, ਗੁਰਦਰਸਨਾਂ ਦੀ ਝਲਕ, ਮਿਤਿਹਾਸਕ ਗਾਥਾ ਤੇ ਉਨ੍ਹਾਂ ਦੇ ਵਰਤੋਂ ਦੇ ਕਈ ਰੰਗ ਮਿਲਦੇ ਹਨ। ਮੇਟਕਾਫ਼ ਇਕ ਥਾਂ ਲਿਖਦਾ ਹੈ’ ‘‘ਹੁਨਾਲੇ ਦੀ ਗਰਮੀ, ਸਿਆਲੇ ਦੇ ਕਕਰ, ਅਕਾਸ਼ ਦੀ ਜਲਾਲੀ, ਸੁੰਦਰਤਾ, ਪਿੰਡਾ ਦੇ ਵਸਨੀਕਾ ਦੇ ਦੁਖ, ਸਿੱਖਾਂ ਵਿਚ ਗੁਰੂ ਜੀ ਨੂੰ ਕਰਤਾ ਪੁਰਖ ਦਾ ਸਨੇਹਾ ਪ੍ਰਤੱਖ ਨਜ਼ਰ ਆਉਦਾ ਹੈ’। ਪ੍ਰੋ ਪਿਆਰਾ ਸਿੰਘ ,” ਅਗਰ ਇਸ ਬਾਣੀ ਨੂੰ ਗੁਰੂ ਮੰਨ ਕੇ ਕੋਈ ਨਾ ਵੀ ਪੜੋ ਤਾਂ ਵੀ ਇਸਦੇ ਸਹਿਤਕ ਸੁਆਦ ਅਗੇ ਉਸਨੂੰ ਸਿਰ ਝੁਕਾਣਾ ਪੈਦਾ ਹੈ। ਇਹ ਪਹਿਲਾ ਗ੍ਰੰਥ ਹੈ ਜਿਸ ਵਿਚ ਦੇਸ਼ਾ ਨਸਲਾ ਦੀਆਂ ਸਾਰੀਆਂ ਵਿਥਾ ਮਿਟਾਕੇ ਹਿੰਦੂ ਮੁਸਲਮਾਨ, ਛੂਤ, ਅਛੂਤਾ ਦੇ ਪਾਵਨ ਤੇ ਰੂਹਾਨੀ ਬਚਨਾਂ ਨੂੰ ਇਕੋ ਸਥਾਨ ਦਿੱਤਾ ਹੈ’। ਇਹ ਦੁਨਿਆ ਦਾ ਪਹਿਲਾ ਗਰੰਥ ਹੈ ਜਿਸ ਨੂੰ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੇ ਸਿਖਾਂ ਨੂੰ “ਗੁਰੂ ਮਾਨਿਉ ਗਰੰਥ ” ਦਾ ਹੁਕਮ ਦੇਕੇ ਸਦਾ ਲਈ ਸ਼ਬਦ ਗੁਰੂ ਨਾਲ ਜੋੜ ਦਿਤਾ ।
ਇਹ ਸਾਰਾ ਕਾਰਜ ਅਗਸਤ 1604 ਨੂੰ ਸੰਪੂਰਨ ਹੋਇਆ। ਇਸ ਆਦਿ ਹਥ ਲਿਖਤ ਦੇ 974 ਪਕੇ ਪੱਤਰੇ ਹਨ। ਦੋ ਹਫਤੇ ਭਾਈ ਬੰਨੋ ਨੂੰ ਜਿਲਦ ਲਈ ਲਾਹੌਰ ਭੇਜਿਆ ਗਿਆ। 14 ਅਗਸਤ 1604 ਦਾ ਦਿਨ ਸਥਾਪਨਾ ਲਈ ਮਿਥਿਆ ਗਿਆ। ਸੰਗਤਾਂ ਨੂੰ ਹੁਕਮਨਾਮੇ ਭੇਜੇ ਗਏ।ਨਿਸਚਿਤ ਦਿਨ ਰਾਮਸਰ ਦੇ ਉਸ ਪਵਿੱਤਰ ਅਸਥਾਨ ਤੇ ਸੰਗਤਾਂ ਹੁਮ-ਹੁਮਾ ਕੇ ਪਹੁੰਚੀਆਂ। ਪੋਥੀ ਦੀ ਸੇਵਾ ਸੰਭਾਲ ਦਾ ਕੰਮ ਬਾਬਾ ਬੁੱਢਾ ਜੀ ਨੂੰ ਸੌਂਪਿਆ ਗਿਆ, ਜੋ ਹਰ ਤਰ੍ਹਾਂ ਤੋਂ ਕਾਬਲ ਤੇ ਪ੍ਰੇਮ-ਪਿਆਰ ਨਾਲ ਇਸ ਅਮੋਲਕ ਖਜਾਨੇ ਦੀ ਸੰਭਾਲ ਕਰਣ ਵਾਲੇ ਸੀ। ਉਹ ਗੁਰੂ ਘਰ ਦਾ ਹਿੱਸਾ ਸਨ। ਪਹਿਲੇ ਚਾਰ ਗੁਰੂਆਂ ਦੇ ਦਰਸਨ ਤਾਂ ਕੀਤੇ ਹੀ ਸਨ, ਨਾਲ ਨਾਲ ਗੁਰੂ ਘਰ ਦੀਆਂ ਅਨੇਕਾਂ ਸਮਿਸਿਆਵਾ ਨੂੰ ਉਹਨਾਂ ਨੇ ਬੁੱਧੀ ਤੇ ਬਲ ਨਾਲ ਨਿਪਟਾਇਆ ਸੀ।
( ਚਲਦਾ )

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)