ਅਬਦੁਲ ਮਜੀਦ ਲਿਖਦੇ ਹਨ ,’ ਗੁਰੂ ਗੋਬਿੰਦ ਸਿੰਘ ਕਦੇ ਇਸਲਾਮ ਜਾਂ ਮੁਸਲਮਾਨਾ ਦੇ ਵੈਰੀ ਨਹੀਂ ਸੀ ” । ਜੋ ਪੈਗੰਬਰ ਖੁਦਾ ਦੀ ਖਲਕਤ ਨੂੰ ਇਕ ਸਮਝਦਾ ਹੋਵੇ , ਨਿਮਾਜ਼ ਅਤੇ ਪੂਜਾ , ਮੰਦਰ ਅਤੇ ਮਸਜਿਦ ਵਿਚ ਕੋਈ ਫਰਕ ਨਾ ਕਰਦਾ ਹੋਵੇ , ਜਿਸਦੀ ਫੌਜ਼ ਵਿਚ ਹਜ਼ਾਰਾਂ ਮੁਸਲਮਾਨ, ਜਾਲਮ ਮੁਗਲ ਹਕੂਮਤ ਨਾਲ ਟਾਕਰਾ ਕਰਨ ਲਈ ਖੜੇ ਹੋਣ , ਜਿਸਦੇ ਪੈਰੋਕਾਰ ਲੜਾਈ ਦੇ ਮੈਦਾਨ ਵਿਚ ਆਪਣੇ ਅਤੇ ਦੁਸ਼ਮਨ ਨੂੰ ਪਾਣੀ ਪਿਲਾਣ ਤੇ ਮਰਹਮ ਪਟੀ ਦੀ ਸੇਵਾ ਕਰਣ , ਜਿਸਦੇ ਲੰਗਰ ਵਿਚ ਹਰ ਮੁਸਲਮਾਨ , ਹਿੰਦੂ , ਸਿਖ ਇਕ ਪੰਗਤ ਵਿਚ ਬੈਠ ਕੇ ਲੰਗਰ ਛਕਣ ਤੇ ਸੰਗਤ ਕਰਨ ਓਹ ਭਲਾ ਕਿਸੇ ਮਜਹਬ ਦਾ ਵੈਰੀ ਕਿਵੈ ਹੋ ਸਕਦਾ ਹੈ । ਓਹ ਵਖਰੀ ਗਲ ਹੈ ਕੀ ਉਸ ਵਕਤ ਜੋ ਜੁਲਮ ਕਰ ਰਹੇ ਸੀ ਇਤਫਾਕਨ ਮੁਸਲਮਾਨ ਸਨ । ਜੰਗਾਂ ਦੀ ਸ਼ੁਰੂਵਾਤ ਤਾਂ ਪਹਾੜੀ ਰਾਜੇ , ਜੋ ਕੀ ਹਿੰਦੂ ਸਨ , ਉਹਨਾਂ ਤੋ ਹੋਈ , ਜਿਸ ਵਿਚ ਪੀਰ ਬੁਧੂ ਸ਼ਾਹ , ਜੋ ਕੀ ਇਕ ਨਾਮੀ ਮੁਸਲਮਾਨ ਫਕੀਰ ਸਨ ਆਪਣੇ 700 ਮੁਰੀਦ , ਚਾਰ ਪੁਤਰ, ਭਰਾ ਤੇ ਭਤੀਜਿਆਂ ਸਮੇਤ ਗੁਰੂ ਸਾਹਿਬ ਨਾਲ ਆ ਖੜੇ ਹੋਏ । ਗੁਰੂ ਸਾਹਿਬਾਨਾ ਨੇ ਲੋੜ ਪਈ ਤਾਂ ਮੁਸਲਮਾਨਾ ਲਈ ਮਸੀਤਾ ਵੀ ਬਣਵਾਈਆਂ । ਬੰਦਾ ਬਹਾਦਰ , ਮਿਸਲਾਂ ਤੇ ਮਹਾਰਾਜਾ ਰਣਜੀਤ ਸਿੰਘ ਵਕਤ ਵੀ ਮਸੀਤਾਂ ਬਣੀਆ ਪਰ ਅਜ ਤਕ ਕਿਸੇ ਸਿਖ ਨੇ ਢਾਹੀਆਂ ਨਹੀਂ ।
ਦਾਨ–ਵੀਰ
ਗੁਰੂ ਗੋਬਿੰਦ ਸਿੰਘ ਤੋਂ...
ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ ,ਉਨ੍ਹਾ ਦੀ ਗੈਰਤ –ਮੰਦ ਜਿੰਦਗੀ ਦੀ ਖਾਤਿਰ ,ਜਿਸਤੇ ਉਸ ਵਕਤ ਦੀ ਮੁਗਲ ਹਕੂਮਤ ਅੰਤਾ ਦੇ ਜੁਲਮ ਢਾਹ ਰਹੀ ਸੀ ,ਪੂਰੇ ਹਿੰਦੁਸਤਾਨ ਨੂੰ ਦਾਇਰ–ਏ –ਇਸਲਾਮ ਵਿਚ ਲਿਆਉਣ ਲੀ ਜੋਰ ਜਬਰਦਸਤੀ ਦੀ ਹਦ ਤਕ ਪਹੁੰਚ ਚੁਕੀ ਸੀ । 9 ਸਾਲ ਦੀ ਉਮਰ ਵਿਚ ਹਿੰਦੂਆਂ ਦੀ ਧੋਤੀ, ਬੋਦੀ ਤੇ ਜੰਜੂ ਦੀ ਰਖਿਆ ਲਈ ਆਪਣੇ ਪਿਤਾ ਨੂੰ ਸਹੀਦ ਕਰਵਾਇਆ , ਦੋ ਬਚੇ ਆਪਣੀ ਹਥੀਂ ਤਿਆਰ ਕਰਕੇ ਜੰਗ ਵਿਚ ਤੋਰੇ 10 ਲਖ ਦੀ ਫੌਜ਼ ਨਾਲ ਮੁਕਾਬਲਾ ਕਰਨ ਲਈ , ਜਿਸ ਵਿਚ ਉਨ੍ਹਾ ਦੀ ਸਹੀਦੀ ਪਕੀ ਸੀ, ਪਤਾ ਸੀ ਕੀ ਇਨ੍ਹਾ ਨੇ ਮੁੜ ਕੇ ਨਹੀਂ ਆਉਣਾ । ਦੋ ਛੋਟੇ ਸਾਹਿਬਜਾਦਿਆਂ ਨੂੰ ਉਨ੍ਹਾ ਲੀਹਾਂ ਤੇ ਤੋਰਿਆ ਕੀ ਇਤਨੇ ਲਾਲਚਾਂ ਦੇ ਬਾਵਜੂਦ ਵੀ ਓਹ ਧਰਮ ਪਿਛੇ ਕੁਰਬਾਨ ਹੋ ਗਏ ਪਰ ਇਸਲਾਮ ਕਬੂਲ ਨਹੀਂ ਕੀਤਾ । ਮਾਤਾ ਗੁਜਰੀ ਵੀ ਮੁਗਲ ਹਕੂਮਤ ਦੇ ਇਨ੍ਹਾ ਜੁਲਮਾਂ ਦੀ ਭੇਟ ਚੜੇ । ਕੋਈ ਇਹੋ ਜਿਹਾ ਇਤਿਹਾਸ ਵਿਚ ਦਾਂਨ–ਵੀਰ ਪੈਦਾ ਹੋਇਆ ਹੈ ?
( ਚਲਦਾ )