More Gurudwara Wiki  Posts
ਗੁਰੂ ਗੋਬਿੰਦ ਸਿੰਘ ਜੀ ਭਾਗ ਅੱਠਵਾਂ


ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ ਉਪਰ । ਉਹਨਾਂ ਨੇ ਸਿਮਰਨ ਵੀ ਕੀਤਾ ਤੇ ਜੰਗ ਵੀ ,ਜਰ ਜੋਰੁ ਜਾਂ ਜਮੀਨ ਲਈ ਨਹੀ ,ਨਾ ਕਿਸੇ ਨੂੰ ਦੁਖ ਪਹੁੰਚਾਣ ਲਈ ,ਸਗੋ ਗਰੀਬਾਂ ਤੇ ਮਜ੍ਲੂਮਾ ਦੀ ਰਖਿਆ ਕਰਨ ਤੇ ਜੋਰ ਜਬਰ ਦਾ ਟਾਕਰਾ ਕਰਨ ਲਈ । ਓਹਨਾਂ ਨੇ ਨਾ ਕਿਸੇ ਦੀ ਦੋਲਤ ਲੁਟੀ , ਨਾ ਜਮੀਨ ਜਾਇਦਾਦ ਤੇ ਕਬਜਾ ਕੀਤਾ , ਨਾ ਕਿਸੀ ਦੀ ਬਹੂ ਬੇਟੀ ਨੂੰ ਬੇਆਬਰੂ ਕੀਤਾ ਨਾ ਕਰਵਾਇਆ,ਨਾ ਕਿਸੇ ਨੂੰ ਕੈਦ ਕੀਤਾ , ਨਾ ਅੰਗ ਵਡੇ , ਨਾ ਸੂਲੀ ਤੇ ਚਾੜਿਆ , ਓਹ ਲੜੇ ਤੇ ਸਿਰਫ ਅਸੂਲਾਂ ਵਾਸਤੇ, ਹਕ ਤੇ ਸਚ ਦੀ ਰਾਖੀ ਕਰਨ ਵਾਸਤੇ ਓਹ ਵੀ ਤਦ ਜਦੋਂ ਬਾਕੀ ਸਾਰੇ ਸ਼ਾਂਤਮਈ ਢੰਗ ਫ਼ੇਲ ਹੋ ਚੁਕੇ ਸਨ ।
ਉਹਨਾਂ ਦੀਆ ਕੁਰਬਾਨੀਆਂ ਦਾ ਕੋਈ ਅੰਤ ਨਹੀ । 9 ਸਾਲ ਦੀ ਉਮਰ ਵਿਚ ਪਿਤਾ ਨੂੰ ਤਿਲਕ ਤੇ ਜੰਜੂ ਦੀ ਰਖਿਆ ਵਾਸਤੇ ਕੁਰਬਾਨ ਕੀਤਾ , ਜਿਸ ਵਿਚ ਨਾ ਕਿਸੇ ਗੁਰੂ ਨੂੰ ਵਿਸ਼ਵਾਸ ਸੀ ਤੇ ਨਾ ਹੀ ਸਤਕਾਰ । ਸਿਰਫ 42 ਸਾਲ ਦੀ ਉਮਰ ਵਿਚ ਉਹਨਾ ਨੇ ਗੁਰੂ ਨਾਨਕ ਦੇਵ ਜੀ ਦੇ ਆਰੰਭ ਕੀਤੇ ਜਬਰ ਤੇ ਜੁਲਮ ਦੇ ਖਿਲਾਫ਼ ਕ੍ਰਾਂਤਿਕਾਰੀ ਸਿਧਾਂਤਾਂ ਨੂੰ ਸਿਖਰ ਤੇ ਪਹੁੰਚਾਇਆ , ਜਿਸ ਲਈ ਉਹਨਾ ਨੇ ਆਪਣੇ ਸਰਬੰਸ ਤੇ ਅਨੇਕਾਂ ਪਿਆਰੇ ਸਿਖਾ ਦੀ ਕੁਰਬਾਨੀ ਦਿਤੀ । ਉਹਨਾਂ ਦਾ ਹੌਸਲਾ ਵੀ ਕਮਾਲ ਦਾ ਸੀ ਇਤਨਾ ਕੁਝ ਵਾਪਰ ਗਿਆ ਪਰ ਫਿਰ ਵੀ ਚੜਦੀ ਕਲਾ ਵਿਚ ਰਹਿਕੇ ਰਬ ਦਾ ਸ਼ੁਕਰ ਮਨਾਉਂਦੇ ਰਹੇ । ਚਮਕੌਰ ਦੀ ਜੰਗ ਵਿਚ ਆਪਣੇ ਪੁਤਰਾਂ ਨੂੰ ਆਪਣੀ ਹਥੀਂ ਤਿਆਰ ਕਰਕੇ ਸ਼ਹਾਦਤ ਲਈ ਤੋਰਨਾਂ ,ਆਪਣੀ ਅਖੀਂ ਸ਼ਹੀਦ ਹੁੰਦਿਆਂ ਵੇਖ ਕੇ ਇਕ ਹੰਜੂ ਕੇਰੇ ਬਿਨਾ ਉਸ ਅਕਾਲ ਪੁਰਖ ਦਾ ਧੰਨਵਾਦ ਕਰਨਾ , ਦੋ ਪੁਤਰ ਸਰਹੰਦ ਦੀਆਂ ਨੀਹਾਂ ਵਿਚ ਚਿਣਵਾ ਦਿਤੇ ਗਏ । ਸੀ ਨਹੀ ਕੀਤੀ , ਸਿਤਮ ਜਫਾ ਕਹਿਰ ਦਾ ਮੁਕ਼ਾਬਲਾ ਪਿਆਰ ਤੇ ਸਿਦਕ ਨਾਲ ਕਰਨਾ ਇਹ ਕੋਈ ਆਮ ਗਲ ਨਹੀ । ਪੁਤਰ ਵੀ ਜਿਹਨਾਂ ਨੇ ਇਤਨੀ ਮਾਸੂਮ ਉਮਰ ਵਿਚ ਸ਼ਹਾਦਤ ਦੇਕੇ ਆਪਣੇ ਜਾਹੋ–ਜਲਾਲ ਨਾਲ ਨਾ ਕੇਵਲ ਸਿਖ ਇਤਿਹਾਸ ਰੋਸ਼ਨ ਕੀਤਾ ਬਲਕਿ ਸ਼ਹੀਦੀ ਦੀ ਇਕ ਐਸੀ ਮਿਸਾਲ ਕਾਇਮ ਕੀਤੀ ਜੋ ਦੁਨਿਆ ਦੇ ਇਤਿਹਾਸ ਨਾਲੋਂ ਵਖਰੀ ਹੈ।
ਜਿਤਨੇ ਖਿਤਾਬ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲੇ ਹਨ ਸ਼ਾਇਦ ਹੀ ਕਿਸੇ ਹੋਰ ਮਹਾਪੁਰਸ਼ ਨੂੰ ਮਿਲੇ ਹੋਣ । ਉਹਨਾਂ ਨੂੰ ਸ਼ਹੀਦ ਪਿਤਾ ਦਾ ਪੁਤਰ ਤੇ ਸ਼ਹੀਦ ਪੁਤਰਾਂ ਦਾ ਪਿਤਾ ਬਣਨ ਦਾ ਮਾਣ ਮਿਲਿਆ ਉਹਨਾਂ ਦਾ ਸਾਰਾ ਜੀਵਨ ਦੇਸ਼ ਤੇ ਕੌਮ ਲਈ ਕੁਰਬਾਨੀਆਂ ਕਰਦੇ ਬੀਤਿਆ ਖਾਸ ਕਰਕੇ ਪੋਹ ਦੇ ਓਹ 7 ਦਿਨ ਜਿਨਾਂ ਨੂੰ ਸੁਣਕੇ ਹ਼ਰ ਇਕ ਦੇ ਰੋੰਗਟੇ ਖੜੇ ਹੋ ਜਾਂਦੇ , ਦਿਲ ਕੰਬ ਉਠਦਾ । ਚਾਰ ਪੁਤਰ ਤਿੰਨ ਪਿਆਰੇ ਤੇ 500 ਤੋ ਵਧ ਸੰਤ ਸਿਪਾਹੀ ਜੋ ਉਨਾਂ ਨੂੰ ਪੁਤਰਾਂ ਤੋਂ ਵਧ ਪਿਆਰੇ ਸੀ, ਸ਼ਹੀਦ ਹੋਏ ।
ਬੜੀ ਹੈਰਾਨੀ ਦੀ ਗਲ ਹੈ ਕੀ ਜਿਹਨਾਂ ਦੇ ਤਿਲਕ ਜੰਜੂ ਦੀ ਰਖਿਆ ਲਈ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਜਾਨ ਕੁਰਬਾਨ ਕਰ ਦਿਤੀ ਉਹਨਾਂ ਹਿੰਦੂਆਂ ਨੇ ਹੀ ਪਹਿਲਾ ਤੇ ਕਈ ਲਗਾਤਾਰ ਹਮਲੇ ਗੁਰੂ ਗੋਬਿੰਦ ਸਾਹਿਬ ਤੇ ਕੀਤੇ ਤੇ ਨਾ–ਕਾਮਯਾਬ ਹੋਣ ਤੇ ਮੁਗਲ ਹਕੂਮਤ ਨੂੰ ਆਪਣੇ ਨਾਲ ਗੰਡ ਲਿਆ । ਉਹਨਾਂ ਦੀ ਗੁਰੂ ਘਰ ਨਾਲ ਦੁਸ਼ਮਨੀ ਨੇ ਭਾਰਤ ਦੀ ਬਦਕਿਸ੍ਮਤੀ ਨੂੰ ਹੋਰ ਲੰਬੇਰਾ ਕਰ ਦਿਤਾ । ਸਰ ਰਣਬੀਰ ਏਡੀਟਰ ਮਿਲਾਪ ਲਿਖਦੇ ਹਨ ”ਇਤਿਹਾਸ ਦੀ ਸਭ ਤੋਂ ਵਧੇਰੇ ਦੁਖਾਂਤਰ ਗਲ ਇਹ ਹੈ ਕਿ ਜਿਹਨਾਂ ਹਿੰਦੂਆਂ ਦੀ ਖਾਤਰ ਗੁਰੂ ਤੇਗ ਬਹਾਦਰ ਸਾਹਿਬ ਸ਼ਹੀਦ ਹੋਏ , ਜਿਹਨਾਂ ਨੂੰ ਜਗਾਉਣ ਤੇ ਸ਼ਕਤੀਸ਼ਾਲੀ ਬਣਾਉਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਦਿਤਾ ,ਆਪਣਾ ਜੀਵਨ ਨਿਛਾਵਰ ਕਰ ਦਿਤਾ ਪਹਿਲਾ ਹਮਲਾ ਉਹਨਾਂ ਨੇ ਕੀਤਾ ਤੇ ਕਈ ਵਾਰ ਦੁਹਰਾਇਆ , ਚਾਹੇ ਹਮੇਸ਼ਾਂ ਹੀ ਉਹਨਾਂ ਨੂੰ ਮੂੰਹ ਦੀ ਖਾਣੀ ਪਈ।
ਪਰ ਕੁਝ ਹਿੰਦੂ ਤੇ...

ਮੁਸਲਮਾਨਾਂ ਵਿਚੋਂ ਅਜੇਹੇ ਵੀ ਨੇਕ ਦਿਲ ਇਨਸਾਨ ਸੀ ਜਿਹਨਾਂ ਨੇ ਗੁਰੂ ਸਾਹਿਬ ਨੂੰ ਪੀਰ , ਮੁਰਸ਼ਦ ,ਭਗਵਾਨ,ਉਚ ਦੇ ਪੀਰ, ਸੰਤ, ਭਗਤ ਤੇ ਗੁਰੂ ਸਮਝ ਕੇ ਉਹਨਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਰਹੇ । ਇਸ ਧਰਮ ਯੁਧ ਵਿਚ ਅਨੇਕਾਂ ਹਿੰਦੂਆਂ, ਮੁਸਲਮਾਨਾਂ ਤੇ ਸਿਖਾਂ ਨੇ ਸਾਂਝਾ ਖੂਨ ਡੋਲਿਆ ਜਿਵੇ ਕੀ ਪੀਰ ਬੁਧੂ ਸ਼ਾਹ, ਮਹੰਤ ਕਿਰਪਾਲ ,ਨਬੀ ਖਾਨ ਤੇ ਗਨੀ ਖਾਨ ,ਕਾਜੀ ਪੀਰ ਮੁਹੰਮਦ , ਭਾਈ ਮੋਤੀਲਾਲ ਮਿਹਰਾ , ਟੋਡਰ ਮਲ,ਨਵਾਬ ਮਲੇਰਕੋਟਲਾ ਤੇ ਹੋਰ ਬਹੁਤ ਸਾਰੇ ਹਿੰਦੂ ਤੇ ਮੁਸਲਮਾਨ । ਇਕ ਪਾਸੇ ਓਹ ਪਠਾਨ ਸਨ ਜੋ ਲਾਲਚ ਦੀ ਖਾਤਰ ਗੁਰੂ ਸਾਹਿਬ ਨੂੰ ਜਿੰਦਾ ਪਕੜਨ ਲਈ ਪਿੱਛਾ ਕਰ ਰਹੇ ਸੀ ਤੇ ਦੂਜੇ ਪਾਸੇ ਗਨੀ ਖਾਨ ਤੇ ਨਬੀ ਖਾਨ ਵਰਗੇ ਪਠਾਨ ਜਿਹਨਾਂ ਨੇ ਗੁਰੂ ਸਾਹਿਬ ਨੂੰ ਉਚ ਦਾ ਪੀਰ ਬਣਾਕੇ ਐਸੀ ਜਗਾ ਤੇ ਪਹੁੰਚਾਇਆ ਜਿਥੇ ਉਹਨਾਂ ਦੀ ਜਿੰਦਗੀ ਲਈ ਕੋਈ ਖਤਰਾ ਨਹੀ ਸੀ । ਕਾਜ਼ੀ ਪੀਰ ਮੁਹੰਮਦ ਜੋ ਇਕ ਵਕਤ ਗੁਰੂ ਸਾਹਿਬ ਨੂੰ ਪੜਾਉਂਦਾ ਸੀ ਨੇ ਜਗਾ ਜਗਾ ਲਗੀ ਨਾਕਾਬੰਦੀ ਦੇ ਸ਼ਾਹੀ ਕਮਾਨਡਰਾਂ ਨੂੰ ਇਹ ਕਹਿਕੇ ਤਸਲੀ ਕਰਵਾਈ ,” ਇਹ ਉਚ੍ ਦੇ ਪੀਰਾਂ ਦੇ ਪੀਰ ਹਨ । ਅੱਲਾ ਦੇ ਪਿਆਰਿਆਂ ਨੂੰ ਰੋਕਣਾ ਗੁਨਾਹ ਹੈ ” । ਇਹ ਸੀ ਇਹਨਾਂ ਦਾ ਪਿਆਰ ਤੇ ਸਤਕਾਰ ਗੁਰੂ ਸਾਹਿਬ ਵਾਸਤੇ ।
ਇਕ ਪਾਸੇ ਗੁਰੂ ਸਾਹਿਬ ਦੇ ਪੁਤਰਾਂ ਨੂੰ ਸਰਹੰਦ ਦੀਆਂ ਨੀਹਾਂ ਵਿਚ ਸ਼ਹੀਦ ਕਰਾਉਣ ਵਿਚ ਗੰਗੂ ਬ੍ਰਾਹਮਣ ਤੇ ਸੁਚਾ ਨੰਦ ਵਰਗੇ ਹਿੰਦੂ ਵੀ ਸਨ ਤੇ ਦੂਜੇ ਪਾਸੇ ਮੋਤੀ ਲਾਲ ਮਿਹਰਾ ਤੇ ਟੋਡਰ ਮਲ ਵਰਗੇ ਨੇਕ ਦਿਲ ਇਨਸਾਨ ਜਿਹਨਾਂ ਨੇ ਕੈਦ੍ਖਾਨੇ ਵਿਚ ਸਾਰਾ ਖਤਰਾ ਝੇਲ ਕੇ ਬਚਿਆਂ ਲਈ ਦੁਧ ਪਹੁੰਚਾਇਆ ਤੇ ਆਪਣਾ ਸਭ ਕੁਝ ਵੇਚ ਕੇ ਸਸਕਾਰ ਦੀ ਜਗਾ ਮੋਹਰਾਂ ਵਿਛਾ ਕੇ ਖਰੀਦੀ । ਦੀਨਾ ਪਿੰਡ ਦੇ ਚੋਧਰੀ ਲਖ੍ਮੀਰਾ ਤੇ ਸ਼ਮਸ਼ੀਰਾ ਨੂੰ ਜਦੋਂ ਸਰਹੰਦ ਦੇ ਨਵਾਬ ਨੇ ਗੁਰੂ ਗੋਬਿੰਦ ਸਿੰਘ ਨੂੰ ਉਸ ਦੇ ਹਵਾਲੇ ਕਰਨ ਦਾ ਹੁਕਮ ਦਿਤਾ ਤਾਂ ਉਹਨਾਂ ਦਾ ਜਵਾਬ ਸੀ ” ਗੁਰੂ ਸਾਹਿਬ ਸਾਡੇ ਪੀਰ ਹਨ ਉਹਨਾਂ ਦੀ ਸੇਵਾ ਕਰਨਾ ਸਾਡਾ ਫਰਜ਼ ਤੇ ਧਰਮ ਹੈ , ਇਹਨਾਂ ਨੂੰ ਅਸੀਂ ਤੁਹਾਡੇ ਹਵਾਲੇ ਹਰਗਿਜ਼ ਨਹੀ ਕਰਾਂਗੇ । ਇਥੇ ਹੀ ਗੁਰੂ ਸਾਹਿਬ ਨੇ ਔਰੰਗਜ਼ੇਬ ਨੂੰ ਇਕ ਲੰਬੀ ਚਿਠੀ ਲਿਖੀ ਜਿਸ ਨੂੰ ਜ਼ਫ਼ਰਨਾਮਾ ਕਿਹਾ ਜਾਂਦਾ ਹੈ ।
ਜਦ ਸਿੰਘਾ ਨੇ ਭਾਈ ਘਨਈਆ ਦੀ ਸ਼ਕਾਇਤ ਗੁਰੂ ਸਾਹਿਬ ਨੂੰ ਕੀਤੀ ਕਿ ਅਸੀਂ ਜੰਗ ਵਿਚ ਜੂਝ ਕੇ ਦੁਸ਼ਮਨ ਨੂੰ ਮਾਰਦੇ ਹਾਂ ਜਾਂ ਜਖਮੀ ਕਰਦੇ ਹਾਂ ਤੇ ਇਹ ਦੁਸ਼ਮਣਾ ਨੂੰ ਪਾਣੀ ਪਿਲਾ ਕੇ ਜੀਵਾਲਦਾ ਹੈ ਤਾਂ ਭਾਈ ਘਨਇਆ ਕੋਲੋ ਪੁਛਿਆ ਗਿਆ ,ਉਸਦਾ ਉਤਰ ਸੀ ,” ਪਾਤਸ਼ਾਹ ਮੈਨੂੰ ਤਾਂ ਕੋਈ ਦੁਸ਼ਮਨ ਨਜ਼ਰ ਨਹੀ ਆਓਂਦਾ ਹਰ ਇਕ ਵਿਚ ਤੁਹਾਡਾ ਹੀ ਰੂਪ ਨਜਰ ਆਓਂਦਾ ਹੈ ਤਾਂ ਗੁਰੂ ਸਾਹਿਬ ਨੇ ਉਸ ਨੂੰ ਮਰਹਮ ਦੀ ਡਬੀ ਦਿਤੀ ਤੇ ਪਾਣੀ ਪਿਲਾਣ ਦੇ ਨਾਲ ਨਾਲ ਮਰਮ–ਪਟੀ ਕਰਨ ਦੀ ਵੀ ਹਿਦਾਅਤ ਦਿਤੀ । ਉਹਨਾਂ ਨੂੰ ਵੀ ਕਿਥੇ ਕੋਈ ਦੁਸ਼ਮਨ ਨਜਰ ਆਉਂਦਾ ਸੀ । ਉਹ ਤਾ ਸਭ ਦਾ ਭਲਾ ਮੰਗਦੇ ਰਹੇ । ਉਹਨਾ ਦੀ ਟਕਰ ਜ਼ੁਲਮ ਨਾਲ ਸੀ ਕਿਸੇ ਇਨਸਾਨ ਨਾਲ ਨਹੀਂ ।
ਗੁਰੂ ਸਾਹਿਬ ਦਾ ਇਕ ਤੀਰ ਖਿਚਣ ਦੀ ਤਾਕਤ 496 ਪੋਂਡ ਮਤਲਬ ੨੩੫ ਕਿਲੋ ਦਾ ਹੁੰਦੀ ਸੀ । ਹਰ ਤੀਰ ਨਾਲ ।/2 ਤੋਲਾ ਸੋਨਾ ਲਗਾ ਹੁੰਦਾ ਸੀ ,ਸਿਰਫ ਇਸ ਕਰਕੇ ਕੀ ਅਗਰ ਕੋਈ ਵੈਰੀ ਜਖਮੀ ਹੋ ਜਾਏ , ਉਸ ਕੋਲ ਪੈਸੇ ਨਾ ਹੋਣ ਤਾ ਸੋਨਾ ਵੇਚ ਕੇ ਇਲਾਜ ਕਰਵਾ ਸਕੇ .ਔਰ ਅਗਰ ਉਸਦੀ ਮੌਤ ਹੋ ਜਾਏ ਤਾ ਉਸ ਲਈ ਕਫਨ–ਦਫਨ ਦਾ ਇੰਤਜ਼ਾਮ ਹੋ ਸ੍ਕੇ । ਵੈਰੀਆਂ ਜਾਂ ਵੈਰੀਆਂ ਦੇ ਪਰਿਵਾਰ ਬਾਰੇ , ਓਹਨਾ ਦੀ ਜਖਮੀ ਜਾਂ ਮੌਤ ਦੇ ਹਾਲਤ ਬਾਰੇ ਸੋਚਣਾ ਤੇ ਉਹਨਾਂ ਦੇ ਕਫਨ ਦਫਨ ਦਾ ਇੰਤਜ਼ਾਮ ਕਰਨਾ , ਇਤਨੀ ਡੂੰਘੀ ਤੇ ਉਚੀ ਸੋਚ ਕਿਸੇ ਆਮ ਇਨਸਾਨ ਦੀ ਜਾਂ ਕਿਸੇ ਫੌਜੀ ਜਰਨੈਲ ਦੀ ਨਹੀਂ ਹੋ ਸਕਦੀ , ਕਿਸੇ ਦਰਵੇਸ਼ , ਫਕੀਰ ਜਾਂ ਰਹਿਬਰ ਦੀ ਹੀ ਹੋ ਸਕਦੀ ਹੈ ।
( ਚਲਦਾ )

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)