More Gurudwara Wiki  Posts
ਗੁਰੂ ਗੋਬਿੰਦ ਸਿੰਘ ਜੀ ਭਾਗ ਨੌਵਾ


ਗੁਰੂ ਸਾਹਿਬ ਨੇ 14 ਲੜਾਈਆਂ ਲੜੀਆਂ ,ਤੇ ਜਿਤੀਆਂ ਵੀ ਪਰ ਕਦੀ ਕਿਸੇ ਤੇ ਆਪ ਹਮਲਾ ਨਹੀ ਕੀਤਾ । ਉਹਨਾਂ ਦੇ ਜੰਗੀ ਅਸੂਲ ਵੀ ਦੁਨਿਆ ਤੋ ਵਖ ਸਨ । ਕਿਸੇ ਤੇ ਪਹਿਲੇ ਹੱਲਾ ਨਹੀ ਬੋਲਣਾ ,ਪਹਿਲਾਂ ਵਾਰ ਨਹੀ ਕਰਨਾ , ਭਗੋੜੇ ਦਾ ਪਿਛਾ ਨਹੀਂ ਕਰਨਾ । ਉਹਨਾਂ ਦੀ ਕਿਸੇ ਨਾਲ ਦੁਸ਼ਮਨੀ ਜਾਂ ਵੈਰ ਵਿਰੋਧ ਨਹੀ ਸੀ । ਰਾਜਿਆਂ ਮਹਾਰਾਜਿਆਂ ਨੇ ਹਮਲੇ ਵੀ ਕੀਤੇ ਤੇ ਲੋੜ ਵੇਲੇ ਮਾਫੀਆਂ ਵੀ ਮੰਗੀਆਂ । ਔਰੰਗਜ਼ੇਬ ਨੇ ਅੰਤਾਂ ਦੇ ਜੁਲਮ ਕੀਤੇ ਤੇ ਕਰਵਾਏ ਪਰ ਜਦ ਉਸਨੂੰ ਅਹਿਸਾਸ ਹੋਇਆ ਤੇ ਆਪਣੀ ਭੁਲ ਬਖਸ਼ਾਣ ਲਈ ਗੁਰੂ ਸਾਹਿਬ ਨੂੰ ਮਿਨਤਾਂ ਤਰਲਿਆਂ ਨਾਲ ਸਦਿਆ ਤਾਂ ਗੁਰੂ ਸਾਹਿਬ ਸਭ ਕੁਝ ਭੁਲਾ ਕੇ ਜਾਣ ਲਈ ਤਿਆਰ ਹੋ ਗਏ ।
ਸੈਦ ਖਾਨ ,ਪੀਰ ਬੁਧੂ ਸ਼ਾਹ ਦੀ ਪਤਨੀ ਨਸੀਰਾਂ ਦਾ ਸਕਾ ਭਰਾ ਸੀ ਤੇ ਮੁਗਲ ਹਕੂਮਤ ਬਾਦਸ਼ਾਹ ਔਰੰਗਜ਼ੇਬ ਦਾ ਫੌਜੀ ਜਰਨੈਲ ਸੀ । ਜਦੋਂ ਔਰੰਗਜ਼ੇਬ ਨੂੰ ਪਤਾ ਚਲਿਆ ਕੀ ਭੰਗਾਣੀ ਦੀ ਲੜਾਈ ਵਿਚ ਪੀਰ ਬੁਧੂ ਸ਼ਾਹ ਦਾ ਲੜਾਈ ਵਿਚ ਸ਼ਾਮਲ ਹੋਣਾ ਇਕ ਬਹੁਤ ਵਡਾ ਕਾਰਨ ਹੈ, ਰਾਜਿਆਂ ਦੀ ਹਾਰ ਦਾ ਤਾਂ ਔਰੰਗਜ਼ੇਬ ਨੇ ਪੀਰ ਬੁਧੂ ਸ਼ਾਹ ਦੀ ਬੀਵੀ ਨਾਸੀਰਾਂ ਦੇ ਭਰਾ ਨੂੰ ਗੁਰੂ ਜੀ ਦੇ ਖਿਲਾਫ਼ ਲੜਾਈ ਦੀ ਅਗਵਾਈ ਕਰਨ ਲਈ ਭੇਜਿਆ । ਰਸਤੇ ਵਿਚ ਓਹ ਨਾਸੀਰਾਂ , ਆਪਣੀ ਭੈਣ ਨੂੰ ਮਿਲਣ ਗਿਆ । ਜਦ ਨਸੀਰਾਂ ਨੇ ਉਸਦੇ ਆਓਣ ਦਾ ਮਕਸਦ ਪੁਛਿਆ ਤਾਂ ਸੈਦ ਖਾਨ ਨੇ ਦਸਿਆ ਕੀ ਅਜ ਓਹ ਗੁਰੂ ਦਾ ਸਿਰ ਵਢਣ ਲਈ ਆਇਆ ਹੈ । ਨਾਸੀਰਾਂ ਨੇ ਕਿਹਾ ਕੀ ਗੁਰੂ ਗੋਬਿੰਦ ਸਿੰਘ ਰਬ ਦਾ ਦੂਸਰਾ ਰੂਪ ਹਨ , ਤੈਨੂੰ ਉਹਨਾਂ ਨਾਲ ਟਕਰ ਨਹੀਂ ਲੈਣੀ ਚਾਹੀਦੀ ,ਪਰ ਓਹ ਨਾ ਮੰਨਿਆ ਤੇ ਆਨੰਦਪੁਰ ਪਹੁੰਚ ਗਿਆ । ਰਾਤੀ ਆਪਣੇ ਖੇਮੈ ਵਿਚ ਬੈਠ ਕੇ ਸੋਚਣ ਲਗਾ , ਕੀ ਮੇਰੀ ਭੈਣ ਤੇ ਪੀਰ ਜੀ ਨੇ ਆਪਣੇ ਦੋ ਪੁਤਰ ਭਰਾ ਤੇ ਭਤੀਜੇ ਵਾਰ ਦਿਤੇ ਹਨ , ਕੁਝ ਤਾ ਅਜਮਤ ਹੋਏਗੀ ਗੁਰੂ ਵਿਚ । ਅਗਰ ਗੁਰੂ ਜਾਨੀ– ਜਾਨ ਹਨ ਤਾ ਸਵੇਰੇ ਮੇਰੇ ਸਾਮਣੇ ਆਉਣ । ਗੁਰੂ ਸਾਹਿਬ ਨੇ ਉਸਦੇ ਦਿਲ ਦੀਆਂ ਤਰੰਗਾ ਸੁਣੀਆਂ । ਸਵੇਰ ਹੋਈ ਗੁਰੂ ਸਾਹਿਬ ਇਕੱਲੇ ਨੀਲੇ ਘੋੜੇ ਤੇ ਅਸਵਾਰ ਹੋਕੇ ਸੈਦ ਖਾਨ ਦੇ ਸਾਮਣੇ ਖੜੇ ਹੋ ਗਏ ਤੇ ਕਿਹਾ,” ਕਿ ਸੈਦਾ ਖਾਨ ਵਾਰ ਕਰ “। ਜਦ ਉਸਨੇ ਗੁਰੂ ਸਾਹਿਬ ਨੂੰ ਦੇਖਿਆ ਤਾਂ ਪਤਾ ਨਹੀਂ ਕੀ ਹੋਇਆ , ਪੁਕਾਰ ਉਠਿਆ , ਖੁਦਾ ਆ ਗਿਆ , ਖੁਦਾ ਆ ਗਿਆ ।
ਖੁਦਾ ਆਈਦ ਖੁਦਾ ਆਈਦ
ਮੈ ਆਈਦ ਖੁਦਾ ਬੰਦਾ
ਹਕੀਕਤ ਦਰ ਮਿਜ਼ਾਜ਼ ਆਈਦ
ਕਿ ਮੁਰਦਹ ਰਾ ਕਨਦ ਜਿੰਦਾ ।
ਘੋੜੇ ਤੋਂ ਉਤਰਿਆ ਗੁਰੂ ਸਾਹਿਬ ਦੀ ਰਕਾਬ ਤੇ ਸਿਰ ਟਿਕਾਕੇ ਮਥਾ ਟੇਕਿਆ , ਕੁਝ ਬੋਲਿਆ ਨਹੀ ,ਵਿਸਮਾਦ ਦੀ ਹਾਲਤ ਵਿਚ । ਗੁਰੂ ਸਾਹਿਬ ਦੀਆਂ ਫੌਜਾਂ ਵਿਚ ਸ਼ਾਮਲ ਹੋਣ ਲਈ ਅਰਜ਼ ਕੀਤੀ । ਗੁਰੂ ਸਾਹਿਬ ਨੇ ਥਾਪੜਾ ਦਿਤਾ ਤੇ ਅੱਲਾਹ ਦੀ ਯਾਦ ਵਿਚ ਜੁੜਨ ਨੂੰ ਕਿਹਾ । ਫੌਜਾਂ ਨੂੰ ਉਥੇ ਹੀ ਛਡਕੇ ਨਿਕਲ ਗਿਆ । ਜਦੋਂ ਗੁਰੂ ਸਾਹਿਬ ਚਮਕੌਰ ਤੋ ਮੁਕਤਸਰ ਗਏ ਤਾ ਇਹ ਉਹਨਾਂ ਕੋਲ ਆ ਗਿਆ ਤੇ ਅੰਤ ਸਮੇ ਤਕ ਨਾਲ ਹੀ ਰਿਹਾ ।
ਇਕ ਵਾਰੀ ਜਦ ਗੁਰੂ ਸਾਹਿਬ ਪੀਰ ਬੁਧੂ ਸ਼ਾਹ ਕੋਲ ਸਮਾਣੇ ਆਏ ਤਾ ਉਥੋਂ ਦੇ ਹਾਕਮ ਉਸਮਾਨ ਖਾਨ ਨੇ ਪੀਰ ਜੀ ਨੂੰ ਗੁਰੂ ਸਾਹਿਬ ਉਸਦੇ ਹਵਾਲੇ ਕਰਨ ਨੂੰ ਕਿਹਾ । ਪੀਰ ਬੁਧੂ ਸ਼ਾਹ ਨੇ ਇਨਕਾਰ ਕਰ ਦਿਤਾ ਪਰ ਇਤਨਾ ਮੰਨਵਾ ਲਿਆ ਕੀ ਜੇ ਮੈਂ ਉਹਨਾਂ ਦਾ ਖੂਨ ਤੈਨੂੰ ਦੇ ਦਿਆਂ ਤਾਂ ਤੂੰ ਔਰੰਗਜ਼ੇਬ ਦੀ ਤੱਸਲੀ ਕਰਵਾ ਸਕਦਾ ਹੈਂ । ਪੀਰ ਬੁਧੂ ਸ਼ਾਹ ਦੇ ਤੀਸਰੇ ਪੁਤਰ ਨੇ ਸਲਾਹ ਦਿਤੀ ਕੀ ਉਸਦਾ ਸਿਰ ਕਲਮ ਕਰ ਕੇ ਉਸਦਾ ਖੂੰਨ ਉਸਮਾਨ ਖਾਨ ਨੂੰ ਭੇਜ ਦਿਤਾ ਜਾਏ । ਪੀਰ ਬੁਧੂ ਸ਼ਾਹ ਨੇ ਇਵੇਂ ਹੀ ਕੀਤਾ । ਪਰ ਔਰੰਗਜ਼ੇਬ ਦੇ ਸ਼ਾਹੀ ਹਕੀਮ ਨੇ ਖੂਨ ਦੇਖਿਆ ਤੇ ਕਿਹਾ ਇਹ ਕਿਸੇ ਰਬੀ ਨੂਰ ਦਾ ਖੂਨ ਨਹੀਂ ਹੈ । ਉਸਮਾਨ ਖਾਨ...

ਨੂੰ ਬਹੁਤ ਗੁਸਾ ਆਇਆ । ਉਸਨੇ ਪੀਰ ਬੁਧੂ ਸਾਹ ਦੀ ਹਵੇਲੀ ਨੂੰ ਅਗ ਲਗਾ ਦਿਤੀ ਤੇ ਪੀਰ ਬੁਧੂ ਸ਼ਾਹ ਨੂੰ ਜੰਗਲਾ ਵਿਚ ਲਿਜਾ ਕੇ ਜਮੀਨ ਵਿਚ ਜਿੰਦਾ ਦਬ ਦਿਤਾ । ਸਿਰ ਤੇ ਦਹੀਂ ਪਾਕੇ ਜੰਗਲੀ ਕੁਤਿਆਂ ਨੂੰ ਛਡ ਦਿਤਾ ਜੋ ਉਹਨਾ ਨੂੰ ਨੋਚ ਨੋਚ ਕੇ ਖਾ ਗਏ ।
ਬੀਬੀ ਨਾਸੀਰਾਂ ਪੀਰ ਬੁਧੂ ਸ਼ਾਹ ਦੀ ਬੀਵੀ ਦੀ ਵੀ ਗੁਰੂ ਸਾਹਿਬ ਲਈ ਸ਼ਰਧਾ ਅੱਤ ਦੀ ਸੀ । ਜਦੋ ਪੀਰ ਬੁਧੂ ਸ਼ਾਹ ਭੰਗਾਣੀ ਦੀ ਜੰਗ ਤੋ ਵਾਪਿਸ ਆਏ ਤਾ ਬੀਬੀ ਨਸੀਰਾਂ ਨੂੰ ਕਿਹਾ ਤੇਰੇ ਦੋ ਪੁਤਰ ਸ਼ਹੀਦ ਕਰਵਾਕੇ ਆਇਆਂ ਹਾਂ ਤਾ ਬੀਬੀ ਨਸੀਰਾਂ ਰੋਣ ਲਗ ਪਈ , ਪੀਰ ਜੀ ਨੇ ਹੋਸਲਾ ਦਿਤਾ, ਚੁਪ ਕਰਾਇਆ ਤਾਂ ਬੀਬੀ ਨਸੀਰਾਂ ਨੇ ਦਸਿਆ ਕਿ ” ਮੈਂ ਇਸ ਕਰਕੇ ਨਹੀ ਰੋ ਰਹੀ ਕੀ ਮੇਰੇ ਦੋ ਪੁਤਰ ਸ਼ਹੀਦ ਹੋਏ ਹਨ ਮੈਂ ਇਸ ਕਰਕੇ ਰੋ ਰਹੀ ਹਾਂ ਕੀ ਜੋ ਦੋ ਵਾਪਿਸ ਆਏ ਹਨ ਉਹਨਾਂ ਨੂੰ ਜਮਣ ਵਿਚ ਮੇਰੇ ਕੋਲੋਂ ਕੀ ਭੁਲ ਹੋ ਗਈ ਹੈ ਜੋ ਗੁਰੂ ਸਾਹਿਬ ਨੇ ਕਬੂਲ ਨਹੀ ਕੀਤੇ , ਨਹੀ ਤਾਂ ਮੈ ਵੀ ਅਜ ਚਾਰ ਸ਼ਹੀਦ ਸਾਹਿਬਜਾਦਿਆਂ ਦੀ ਮਾਂ ਕਹਿਲਾਂਦੀ “।
ਜਦੋਂ ਗੁਰੂ ਸਾਹਿਬ ਚਮਕੌਰ ਖੁਲੀ ਥਾਂ ਤੇ ਕੁਝ ਸਿੰਘਾ ਨਾਲ ਟਿਕੇ ਹੋਏ ਸੀ ਤਾਂ ਅਜਮੇਰ ਚੰਦ ਇਸ ਤਾਕ ਵਿਚ ਸੀ । ਉਸਨੇ ਮੌਕਾ ਦੇਖ ਕੇ ਲਾਹੋਰ ਦੇ ਦੋ ਓਮਰਾਓ ਜੋ 5000- 5000 ਦੀਆਂ ਫੌਜਾਂ ਲੇਕੇ ਦਿੱਲੀ ਵਲ ਨੂੰ ਜਾ ਰਹੇ ਸਨ , ਆਪਣੇ ਏਲਚੀ ਨੂੰ ਇਸ ਸਨੇਹੇ ਨਾਲ ,ਲੁਧਿਆਣੇ ਇਹਨਾਂ ਦੇ ਮਨਸਬਦਾਰਾਂ ਕੋਲ ਭੇਜ ਦਿਤਾ ” ਗੁਰੂ ਸਾਹਿਬ ਇਸ ਵੇਲੇ ਖੁਲੇ ਮੈਦਾਨ ਵਿਚ ਬੈਠੇ ਹੋਏ ਹਨ , ਤੁਸੀ ਸੋਖੇ ਹੀ ਉਹਨਾਂ ਤੇ ਕਾਬੂ ਪਾ ਸਕਦੇ ਹੋ ‘। ਇਸ ਸੁਨੇਹੇ ਤੇ ਦੋਨੋ ਹੀ ਉਮਰਾਓ ਬੜੇ ਖੁਸ਼ ਹੋਏ ਤੇ ਮੌਕੇ ਨੂੰ ਗਨੀਮਤ ਸਮਝ ਕੇ ਚਮਕੌਰ ਵਲ ਨੂੰ ਤੁਰ ਪਏ । ਗੁਰੂ ਸਾਹਿਬ ਨੂੰ ਲੁਧਿਆਣੇ ਤੋ ਖਬਰ ਮਿਲ ਗਈ । ਰਣਜੀਤ ਨਗਰਾ ਵਜਾਕੇ ਲੜਾਈ ਵਾਸਤੇ ਤਿਆਰ ਹੋ ਗਏ । ਜਦੋਂ ਦੋਨੋ ਪਾਸਿਓ ਟਾਕਰਾ ਹੋਇਆ ਤਾਂ ਉਮਰਾਓ ਨੂੰ ਬੜਾ ਅਚਰਜ ਹੋਇਆ ਕੀ ਇਤਨੀ ਥੋੜੀ ਫੌਜ਼ ਨਾਲ ਕਿਸ ਹਿੰਮਤ ਤੇ ਦਲੇਰੀ ਨਾਲ ਸਿਖ ਲੜ ਰਹੇ ਹਨ । ਓਹ ਅਗੇ ਹੋਕੇ ਆਪ ਗੁਰੂ ਸਾਹਿਬ ਨਾਲ ਜੰਗ ਕਰਨ ਲਈ ਵਧਿਆ । ਗੁਰੂ ਸਾਹਿਬ ਦਾ ਤੇਜ ਪ੍ਰਤਾਪ ਉਸਤੋਂ ਝ੍ਲਿਆ ਨਹੀਂ ਗਿਆ । ਓਹ ਘੋੜੇ ਤੋਂ ਉਤਰਿਆ , ਚਰਨਾ ਤੇ ਮਥਾ ਟੇਕਿਆ ਤੇ ਆਪਣੇ ਗੁਨਾਹ ਦੀ ਮਾਫ਼ੀ ਮੰਗਣ ਲਗਾ ਤੁਸੀਂ ਤਾਂ ਪੀਰਾਂ ਦੇ ਪੀਰ ,ਅਲਾਹ ਦਾ ਨੂਰ ਲਗਦੇ ਹੋ । ਗੁਰੂ ਸਾਹਿਬ ਨੇ ਉਸ ਨੂੰ ਥਾਪੜਾ ਦਿਤਾ , ਜ਼ੁਲਮ ਨਾ ਕਰਨ ਤੇ ਅਲਾਹ ਨੂੰ ਚੇਤੇ ਰਖਣ ਦੀ ਹਿਦਾਇਤ ਦਿਤੀ ।
ਪੰਡਤ ਸ਼ਿਵ ਦਾਸ ਗੁਰੂ ਸਾਹਿਬ ਵਿੱਚੋ ਕ੍ਰਿਸ਼ਨ ਜੀ ਨੂੰ ਦੇਖਦੇ ਸੀ । ਭੀਖਣ ਸ਼ਾਹ, ਵਰਗੇ ਨਾਮੀ ਫਕੀਰ ਜਿਹਨਾ ਦੇ ਦਰਸ਼ਨ ਕਰਨ ਲਈ ਹਕੂਮਤ ਦੇ ਬਾਦਸ਼ਾਹ ਪੈਦਲ ਚਲ ਕੇ ਆਇਆ ਕਰਦੇ ਸੀ ਤੇ ਕਈ ਕਈ ਘੰਟੇ ਦਰਸ਼ਨਾ ਲਈ ਇੰਤਜ਼ਾਰ ਕਰਦੇ ਸੀ ,ਓਹ ਫਕੀਰ ਕਈ ਕਈ ਘੰਟੇ ਪੈਦਲ ਚਲ ਕੇ ਗੁਰੂ ਸਾਹਿਬ ਦੇ ਦਰਸ਼ਨ ਕਰਦੇ ,ਸਜਦਾ ਤੇ ਸੇਵਾ ਕਰਦੇ ਨਜਰ ਆਉਂਦੇ ਸਨ ।
ਉਹਨਾਂ ਨੇ ਸਿਖਾਂ ਨੂੰ ਖਾਲੀ ਜ਼ੁਲਮ ਦਾ ਟਾਕਰਾ ਕਰਨਾ ਹੀ ਨਹੀਂ ਸਿਖਾਇਆ ਜਿਥੇ ਉਹਨਾਂ ਨੇ ਸਿਖਾਂ ਲਈ ਸ਼ਸ਼ਤਰ ਪਹਿਨਣੇ ਜਰੂਰੀ ਅੰਗ ਬਣਾਇਆ ਉਥੇ ਨਿਤ ਨੇਮ ਦਾ ਪਾਠ ਕਰਨਾ ਵੀ ਅਵਸ਼ਕ ਕਰ ਦਿਤਾ । ਉਹਨਾਂ ਦਾ ਆਪਣਾ ਕਿਰਦਾਰ ਵੀ ਇਸ ਗਲ ਦੀ ਗਵਾਹੀ ਦਿੰਦਾ ਹੈ ,ਸਰਸਾ ਨਦੀ ਦੇ ਕਿਨਾਰੇ ਵਰਦੀਆਂ ਗੋਲੀਆਂ ਹੇਠ ਉਹਨਾਂ ਆਪਣਾ ਨਿਤਨੇਮ ਨਹੀਂ ਛਡਿਆ। ਉਹਨਾ ਦੀ ਬਾਣੀ ਅਕਾਲ ਉਸਤਤਿ ਤੇ ਜਾਪੁ ਸਾਹਿਬ ਹੁਣ ਤਕ ਸਿੱਖੀ ਨੂੰ ਰੂਹਾਨੀਅਤ ਦੇ ਦਰਸ਼ਨ ਕਰਾਉਂਦੀ ਹੈ ਤੇ ਗੁਰੂ ਨਾਨਕ ਸਾਹਿਬ ਦੀ ਤੇਰਾ ਤੇਰਾ ਸਾਖੀ ਨਾਲ ਜੋੜਦੀ ਹੈ ।
( ਚਲਦਾ )

...
...



Related Posts

Leave a Reply

Your email address will not be published. Required fields are marked *

One Comment on “ਗੁਰੂ ਗੋਬਿੰਦ ਸਿੰਘ ਜੀ ਭਾਗ ਨੌਵਾ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)