More Gurudwara Wiki  Posts
ਇਤਿਹਾਸ – ਭਾਈ ਕਟਾਰੂ ਜੀ


ਭਾਈ ਕਟਾਰੂ ਜੀ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇਕ ਸਿੱਖ ਭਾਈ ਕਟਾਰੂ ਹੋਇਆ ਹੈ , ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿਚ ਰਹਿੰਦਾ ਸੀ । ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ , ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ , ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ ਚਰਨ ਪਾਹੁਲ ਪ੍ਰਾਪਤ ਕਰਕੇ ਗੁਰਮੰਤਰ ਦੀ ਦਾਤ ਲੈ ਕੇ ਸਿੱਖ ਸਜਿਆ ਸੀ । ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖੀ ਦਿੱਤੀ ਤੇ ਪੁੱਛਿਆ ਕੀ ਕੰਮ ਕਰਦਾ ਹੈਂ? ਜੀ ! ਧੜਵਈ ਦੀ ਨੌਕਰੀ। ਤਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਕਟਾਰੂ ਜੀ ਨੂੰ ਸਿੱਖੀ ਕਮਾਉਣ ਵਾਸਤੇ ਪੰਜ ਬਚਨ ਦਿੱਤੇ :
1. ਘੱਟ ਨਹੀਂ ਤੋਲਣਾ ।
2. ਦਸਵੰਧ ਜ਼ਰੂਰ ਕੱਢਣਾ ਹੈ ।
3. ਅੰਮ੍ਰਿਤ ਵੇਲੇ ਉੱਠ ਕੇ ਜਪੁਜੀ ਸਾਹਿਬ ਦਾ ਪਾਠ ਕਰਕੇ ਕੁਝ ਛਕਣਾ ਹੈ ।
4. ਕੰਮ – ਕਾਰ ਕਰਦਿਆਂ ਵਾਹਿਗੁਰੂ ਸ਼ਬਦ ਦੀ ਕਮਾਈ ਕਰਨੀ ਹੈ ।
5. ਕਿਸੇ ਦਾ ਜਾਣ ਬੁੱਝ ਕੇ ਦਿਲ ਨਹੀਂ ਦੁਖਾਣਾ ।
ਇਸ ਨੇ ਸਾਰੇ ਬਚਨ ਮੰਨੇ । ਇਲਾਕੇ ਵਿਚ ਬੜੀ ਸੋਭਾ ਹੋ ਗਈ । ਜਦੋਂ ਇਲਾਕੇ ਵਿਚ ਸੋਭਾ ਹੋ ਗਈ ਤੇ ਜਿਨ੍ਹਾਂ ਕੋਲ ਸੋਭਾ ਬਰਦਾਸ਼ਤ ਨਹੀਂ ਸੀ ਹੁੰਦੀ ਉਹ ਕਹਿੰਦੇ ਹਨ ਕਿ ਕਿਹੜਾ ਕੰਮ ਕਰੀਏ ਕਿ ਭਾਈ ਕਟਾਰੂ ਨੂੰ ਬਦਨਾਮ ਕਰੀਏ। ਅੱਠ ਕੁ ਬੰਦੇ ਉਨ੍ਹਾਂ ਦੀ ਦੁਕਾਨ ਤੇ ਆਏ। ਤਿੰਨ ਚਾਰਾਂ ਨੇ ਗੱਲੀਂ ਲਗਾ ਲਿਆ ਤੇ ਤਿੰਨਾਂ-ਚਾਰਾਂ ਨੇ ਉਨ੍ਹਾਂ ਦੇ ਵੱਟੇ ਬਦਲਾ ਦਿੱਤੇ। ਪੰਜ-ਸੱਤ ਵੱਟੇ ਬਦਲਾ ਦਿੱਤੇ ਜਿਨ੍ਹਾਂ ਨਾਲ ਤੋਲ ਕਰਕੇ ਲੋਕਾਂ ਨੂੰ ਰਾਸ਼ਨ ਦੇਂਦਾ ਸੀ। ਈਰਖਾ ਵਾਲਿਆਂ ਨੇ ਘੱਟ ਤੋਲ ਵਾਲੇ ਵੱਟੇ ਇਸ ਦੀ ਦੁਕਾਨ ਤੇ ਰੱਖ ਦਿੱਤੇ ਅਤੇ ਨਾਲ ਹੀ ਮਹਿਕਮੇ ਨੂੰ ਸ਼ਿਕਾਇਤ ਕਰ ਦਿੱਤੀ ਕਿ ਇਸ ਨੂੰ ਛਾਪਾ ਮਾਰੋ ਇਹ ਘੱਟ ਤੋਲਦਾ ਹੈ। ਮਹਿਕਮੇ ਵਾਲੇ ਆ ਗਏ, ਆ ਕੇ ਕਹਿੰਦੇ ਭਾਈ ਕਟਾਰੂ ਤੇਰੀ ਸ਼ਿਕਾਇਤ ਆਈ ਹੈ ਤੂੰ ਘੱਟ ਤੋਲਦਾ ਹੈਂ । ਤੇਰੇ ਵੱਟੇ ਚੈੱਕ ਕਰਨੇ ਹਨ। ਜਦੋਂ ਉਨ੍ਹਾਂ ਕਿਹਾ ਕਿ ਵੱਟੇ ਚੈੱਕ ਕਰਨੇ ਹਨ ਤੇ ਉਦੋਂ ਨਿਗ੍ਹਾ ਗਈ ਕਿ ਪੰਜ – ਸੱਤ ਵੱਟੇ ਮੇਰੇ ਨਹੀਂ। ਮਹਿਕਮੇ ਵਾਲੇ ਕਹਿੰਦੇ ਵੱਟੇ ਚੈੱਕ ਕਰਵਾ। ਪਤਾ ਕੀ ਕਹਿੰਦਾ ਹੈ ਮਹਿਕਮੇ ਵਾਲਿਆਂ ਨੂੰ ਕਿ ਤੁਸੀਂ ਵੱਟੇ ਚੈੱਕ ਕਰੋ, ਮੈਨੂੰ ਆਪਣਾ ਕੰਮ ਕਰਨ ਦਿਓ । ਆਪਣਾ ਕੰਮ ਕਿਹੜਾ ਸੀ ? ਸ੍ਰੀ ਗੁਰੂ ਅਰਜਨ ਦੇਵ ਜੀ...

ਦੇ ਚਰਨਾਂ ਦਾ ਧਿਆਨ ਧਰ ਕੇ ਭਾਈ ਕਟਾਰੂ ਜੀ ਨੇ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਆਰੰਭ ਕਰ ਦਿੱਤਾ ਤੇ ਮਨ ਨਾਲ ਅੰਦਰੋਂ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕਰਦਾ ਹੈ। ਕਿਉਂਕਿ ਪਾਵਨ ਬਾਣੀ ਵਿਚ ਜ਼ਿਕਰ ਆਉਂਦਾ ਹੈ ਕੋਈ ਭਉਜਲ ਆਵੇ ਤਾਂ ਸਿੱਖ ਬਾਣੀ ਪੜ੍ਹਕੇ ਅਰਦਾਸ ਕਰੇ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ (ਪਉੜੀ, ਵਾਰ ਗੂਜਰੀ ਮ : ੫ , ਅੰਗ ੫੧੯ )
ਸ੍ਰੀ ਗੁਰੂ ਅਰਜਨ ਦੇਵ ਜੀ ਅੰਮ੍ਰਿਤਸਰ ਬੈਠੇ ਸਨ। ਇਕ ਸਿੱਖ ਨੇ ਮਨਸੂਰੀ ਟਕਾ ਮੱਥਾ ਟੇਕਿਆ , ਜੋ ਦਰਸ਼ਨ ਕਰਨ ਵਾਸਤੇ ਆਇਆ ਸੀ । ਸ੍ਰੀ ਗੁਰੂ ਅਰਜਨ ਦੇਵ ਜੀ ਉਹ ਟਕਾ ਲੈ ਕੇ ਕਦੀ ਖੱਬੀ ਤਲੀ ਰੱਖਦੇ ਹਨ, ਕਦੀ ਸੱਜੀ। ਕਦੀ ਖੱਬੀ, ਕਦੀ ਸੱਜੀ। ਸੇਵਾਦਾਰ ਕਹਿੰਦਾ ਹੈ, ਮਹਾਰਾਜ ਕੀ ਕਰ ਰਹੇ ਹੋ? ਸੰਗਤਾਂ ਮੋਹਰਾਂ, ਸੋਨਾ, ਚਾਂਦੀ, ਕੀਮਤੀ ਵਸਤੂਆਂ ਚੜ੍ਹਾ ਜਾਂਦੀਆਂ ਹਨ, ਸੇਵਾਦਾਰ ਨੂੰ ਕਹਿੰਦੇ ਹੋ, ਖ਼ਜ਼ਾਨੇ ਵਿਚ ਪਾ ਦੇ। ਅੱਜ ਟਕਾ ਲੈ ਕੇ ਕਦੀ ਸੱਜੀ ਤਲੀ, ਕਦੀ ਖੱਬੀ ਤਲੀ। ਸ੍ਰੀ ਗੁਰੂ ਅਰਜਨ ਦੇਵ ਜੀ ਕਹਿੰਦੇ ਮੈਂ ਕੀ ਕਰਾਂ? ਗ਼ਜ਼ਨੀ ਵਿਚ ਮੇਰੇ ਸਿੱਖ ਭਾਈ ਕਟਾਰੂ ਦੇ ਸ਼ਰਾਰਤੀਆਂ ਨੇ ਵੱਟੇ ਬਦਲਾ ਦਿੱਤੇ ਹਨ। ਮਹਿਕਮੇ ਵਾਲੇ ਚੈਕ ਕਰ ਰਹੇ ਨੇ। ਮੇਰਾ ਸਿੱਖ ਸ੍ਰੀ ਜਪੁਜੀ ਸਾਹਿਬ ਨਾਲ ਜੁੜ ਕੇ ਅਰਦਾਸ ਕਰ ਰਿਹਾ ਹੈ। ਸੇਵਾਦਾਰ ਕਹਿੰਦਾ ਹੈ, ਮਹਾਰਾਜ ਟਕੇ ਨੂੰ ਕੀ ਕਰਦੇ ਪਏ ਹੋ ? ਕਦੀ ਸੱਜੀ ਤਲੀ , ਕਦੀ ਖੱਬੀ ਤਲੀ । ਗੁਰੂ ਅਰਜਨ ਦੇਵ ਜੀ ਕਹਿੰਦੇ , ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਸਦਕੇ ਉਸ ਦੀ ਚਿੰਤਾ ਮੇਰੇ ਕੋਲ ਆ ਗਈ ਹੈ । ਜਦੋਂ ਮਹਿਕਮੇ ਵਾਲੇ ਹਲਕੇ ਵਜ਼ਨ ਦਾ ਵੱਟਾ ਸੱਜੇ ਛਾਬੇ ਵਿਚ ਪਾਉਂਦੇ ਹਨ , ਮੈਂ ਟਕਾ ਸੱਜੀ ਤਲੀ ‘ਤੇ ਲੈ ਆਉਂਦਾ ਹਾਂ ਤੇ ਜਦੋਂ ਉਹ ਖੱਬੇ ਛਾਬੇ ਵਿਚ ਪਾਉਂਦੇ ਹਨ ਮੈਂ ਖੱਬੀ ਤਲੀ ‘ਤੇ ਲੈ ਆਉਂਦਾ ਹਾਂ ਤਾਂ ਕਿ ਮੇਰੇ ਸਿੱਖ ਦੇ ਵੱਟਿਆਂ ਵਿਚ ਫਰਕ ਨਾ ਪੈ ਜਾਵੇ ।
ਇਸ ਤਰ੍ਹਾਂ ਗੁਰੂ ਜੀ ਨੇ ਅੰਮ੍ਰਿਤਸਰ ਵਿਚ ਬੈਠਿਆਂ ਗਜ਼ਨੀ ਵਿਚ ਬੈਠੇ ਆਪਣੇ ਸਿੱਖ ਦੀ ਪੈਜ ਰੱਖੀ ।
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
(ਜ਼ੋਰਾਵਰ ਸਿੰਘ ਤਰਸਿੱਕਾ)

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)