More Gurudwara Wiki  Posts
ਮੁਕਤਸਰ ਸਾਹਿਬ ਦਾ ਇਤਿਹਾਸ 40 ਮੁਕਤੇ


ਮੁਕਤਸਰ ਸਾਹਿਬ ਦਾ ਇਤਿਹਾਸ 40 ਮੁਕਤੇ
ਬੀਤੇ ਸਮੇਂ ਦੌਰਾਨ ਮੁਕਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਬਣੇ ਇਸ ਇਤਿਹਾਸਿਕ ਸ਼ਹਿਰ ਦਾ ਪਹਿਲਾ ਨਾਂ ਖਿਦਰਾਣਾ ਸੀ ਅਤੇ ਇਸ ਜਗ੍ਹਾ ”ਤੇ ਖਿਦਰਾਣੇ ਦੀ ਢਾਬ ਸੀ। ਇਹ ਇਲਾਕਾ ਜੰਗਲੀ ਹੋਣ ਕਰਕੇ ਇਥੇ ਅਕਸਰ ਪਾਣੀ ਦੀ ਘਾਟ ਰਹਿੰਦੀ ਸੀ। ਪਾਣੀ ਦੀ ਧਰਤੀ ਹੇਠਲੀ ਸਤਹ ਬਹੁਤ ਜ਼ਿਆਦਾ ਨੀਵੀਂ ਹੋਣ ਕਰਕੇ ਜੇਕਰ ਕੋਈ ਯਤਨ ਕਰਕੇ ਖੂਹ ਆਦਿ ਲਾਉਣ ਦਾ ਉਪਰਾਲਾ ਵੀ ਕਰਦਾ ਤਾਂ ਥੱਲਿਓਂ ਪਾਣੀ ਹੀ ਇੰਨਾ ਖਾਰਾ ਨਿਕਲਦਾ ਕਿ ਉਹ ਪੀਣ ਯੋਗ ਨਾ ਹੁੰਦਾ। ਇਸ ਲਈ ਇਥੇ ਇਕ ਢਾਬ ਖੋਦਾਈ ਗਈ, ਜਿਸ ”ਚ ਬਰਸਾਤ ਦਾ ਪਾਣੀ ਜਮ੍ਹਾ ਕੀਤਾ ਜਾਂਦਾ ਸੀ ਅਤੇ ਇਸ ਢਾਬ ਦਾ ਮਾਲਕ ਖਿਦਰਾਣਾ ਸੀ, ਜੋ ਕਿ ਫਿਰੋਜ਼ਪੁਰ ਜ਼ਿਲੇ ਦੇ ਜਲਾਲਾਬਾਦ ਦਾ ਵਸਨੀਕ ਸੀ। ਇਸ ਜਗ੍ਹਾ ”ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲ ਹਕੂਮਤ ਵਿਰੁੱਧ ਆਪਣੀ ਅੰਤਿਮ ਜੰਗ ਲੜੀ, ਜਿਸ ਨੂੰ ”ਖਿਦਰਾਣੇ ਦੀ ਜੰਗ” ਕਿਹਾ ਜਾਂਦਾ ਹੈ।
ਜਦੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1705 ਈ. ਵਿਚ ਧਰਮ ਯੁੱਧ ਕਰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਤਾਂ ਆਪ ਨੇ ਦੁਸ਼ਮਣਾਂ ਦੀਆਂ ਫੌਜਾਂ ਨਾਲ ਜੰਗ ਕਰਦਿਆਂ ਵੱਖ-ਵੱਖ ਥਾਵਾਂ ਵਿਚ ਦੀ ਹੁੰਦੇ ਹੋਏ ਮਾਲਵੇ ਦੀ ਧਰਤੀ ਵੱਲ ਰੁਖ਼ ਕੀਤਾ। ਕੋਟਕਪੂਰੇ ਪਹੁੰਚ ਕੇ ਗੁਰੂ ਜੀ ਨੇ ਚੌਧਰੀ ਕਪੂਰੇ ਪਾਸੋਂ ਕਿਲੇ ਦੀ ਮੰਗ ਕੀਤੀ ਪਰ ਮੁਗਲ ਹਕੂਮਤ ਦੇ ਡਰੋਂ ਚੌਧਰੀ ਕਪੂਰੇ ਨੇ ਕਿਲ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਅਤੇ ਖਿਦਰਾਣੇ ਦੀ ਢਾਬ ਉੱਤੇ ਜਾ ਪਹੁੰਚੇ।
ਗੁਰੂ ਜੀ ਖਿਦਰਾਣੇ ਅਜੇ ਪਹੁੰਚੇ ਹੀ ਸਨ ਕਿ ਦੁਸ਼ਮਣ ਦੀਆਂ ਫੌਜਾਂ ਸਰਹਿੰਦ ਦੇ ਸੂਬੇਦਾਰ ਦੀ ਕਮਾਨ ਹੇਠ ਇਥੇ ਪਹੁੰਚ ਗਈਆਂ। ਗੁਰੂ ਜੀ ਅਤੇ ਉਨ੍ਹਾਂ ਦੇ 40 ਮਹਾਨ ਸਿੱਖ ਯੋਧਿਆਂ, ਜੋ ਕਿ ਕਦੇ ਬੇਦਾਵਾ ਦੇ ਗਏ ਸਨ, ਨੇ ਵੀ ਗੁਰੂ ਜੀ ਨਾਲ ਮਿਲ ਕੇ ਖਿਦਰਾਣੇ ਦੀ ਢਾਬ ”ਤੇ ਮੋਰਚੇ ਕਾਇਮ ਕਰ ਲਏ। ਖਿਦਰਾਣੇ ਦੀ ਢਾਬ ਇਸ ਸਮੇਂ ਸੁੱਕੀ ਪਈ ਸੀ। ਇਸ ਦੇ ਇਰਦ-ਗਿਰਦ ਝਾੜ ਉੱਗੇ ਹੋਏ ਸਨ। ਸਿੰਘਾਂ ਨੇ ਝਾੜਾਂ ਦਾ ਆਸਰਾ ਲਿਆ ਅਤੇ ਮੁਗਲ ਸਿਪਾਹੀਆਂ ਦੀ ਆਉਂਦੀ ਫੌਜ ਉਤੇ ਇਕਦਮ ਬਾਜ਼ਾਂ ਵਾਂਗ ਝਪਟ ਪਏ। ਇਹ ਲੜਾਈ 21 ਵਿਸਾਖ ਸੰਮਤ 1762 ਬਿਕ੍ਰਮੀ ਨੂੰ ਹੋਈ। ਲੜਾਈ ਦੌਰਾਨ ਸਿੱਖ ਫੌਜਾਂ ਦੀ ਬਹਾਦਰੀ ਵੇਖ ਮੁਗਲ ਫੌਜਾਂ ਜੰਗ ਦੇ ਮੈਦਾਨ ”ਚੋਂ ਭੱਜ ਗਈਆਂ।
ਇਸ ਜੰਗ ”ਚ ਮੁਗਲ ਫੌਜ ਦੇ ਬਹੁਤ ਸਾਰੇ ਸਿਪਾਹੀ ਮਾਰੇ ਗਏ ਅਤੇ ਗੁਰੂ ਜੀ ਦੇ ਵੀ ਕਈ ਸਿੰਘ ਸ਼ਹੀਦ ਹੋ ਗਏ। ਇਸੇ ਜਗ੍ਹਾ ”ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ, ਜੋ ਆਪਣੇ ਸਾਥੀਆਂ ਸਮੇਤ ਆਨੰਦਪੁਰ ਵਿਖੇ ਬੇਦਾਵਾ ਦੇ ਆਏ ਸਨ, ਉਸ ਬੇਦਾਵੇ ਨੂੰ ਪਾੜ ਕੇ ਬੇਦਾਵੀਏ ਸਿੰਘਾਂ ਨੂੰ ਮੁਕਤ ਕੀਤਾ ਅਤੇ ਭਾਈ ਮਹਾਂ ਸਿੰਘ ਨੂੰ...

ਆਪਣੀ ਗੋਦ ”ਚ ਲੈ ਕੇ ਬੇਦਾਵਾ ਪਾੜ ਦਿੱਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਜਗ੍ਹਾ ”ਤੇ ਸ਼ਹੀਦੀ ਪ੍ਰਾਪਤ ਕੀਤੀ। ਇਸ ਜੰਗ ਵਿਚ ਮਾਈ ਭਾਗੋ ਨੇ ਵੀ ਜੌਹਰ ਵਿਖਾਏ ਅਤੇ ਜ਼ਖ਼ਮੀ ਹੋਏ, ਜਿਨ੍ਹਾਂ ਦੀ ਮੱਲ੍ਹਮ ਪੱਟੀ ਗੁਰੂ ਜੀ ਨੇ ਆਪਣੇ ਹੱਥੀਂ ਕੀਤੀ ਅਤੇ ਤੰਦਰੁਸਤ ਹੋਣ ਉਪਰੰਤ ਖਾਲਸਾ ਦਲ ”ਚ ਸ਼ਾਮਿਲ ਕਰ ਲਿਆ।
ਇਤਿਹਾਸਿਕ ਗੁਰਦੁਆਰੇ
ਗੁਰਦੁਆਰਾ ਟੁੱਟੀ ਗੰਢੀ ਸਾਹਿਬ— ਇਸ ਜਗ੍ਹਾ ”ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ਵਿਚ ਲੈ ਕੇ ਭਾਈ ਮਹਾਂ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਨੰਦਪੁਰ ਵਿਖੇ ਦਿੱਤਾ ਬੇਦਾਵਾ ਪਾੜ ਕੇ ਉਨ੍ਹਾਂ ਦੀ ਗੁਰੂ ਨਾਲ ਟੁੱਟੀ ਗੰਢੀ ਅਤੇ ਇਸ ਗੁਰਦੁਆਰਾ ਸਾਹਿਬ ਦਾ ਨਾਂ ”ਗੁਰਦੁਆਰਾ ਟੁੱਟੀ ਗੰਢੀ” ਪਿਆ ਹੈ।
ਗੁਰਦੁਆਰਾ ਤੰਬੂ ਸਾਹਿਬ— ਮੁਗਲਾਂ ਨਾਲ ਖਿਦਰਾਣੇ ਦੀ ਜੰਗ ਸਮੇਂ ਜਿਸ ਜਗ੍ਹਾ ”ਤੇ ਸਿੱਖਾਂ ਵਲੋਂ ਤੰਬੂ ਲਗਾਏ ਗਏ ਸਨ, ਉਥੇ ”ਗੁਰਦੁਆਰਾ ਤੰਬੂ ਸਾਹਿਬ” ਸੁਸ਼ੋਭਿਤ ਹੈ।
ਗੁਰਦੁਆਰਾ ਮਾਈ ਭਾਗੋ ਜੀ— ਖਿਦਰਾਣੇ ਦੀ ਜੰਗ ”ਚ ਜੌਹਰ ਵਿਖਾਉਣ ਵਾਲੀ ਮਹਾਨ ਸਿੰਘਣੀ ਮਾਈ ਭਾਗੋ ਦੀ ਯਾਦ ”ਚ ਗੁਰਦੁਆਰਾ ਤੰਬੂ ਸਾਹਿਬ ਦੇ ਨਾਲ ਹੀ ਗੁਰਦੁਆਰਾ ਬਣਾਇਆ ਗਿਆ ਹੈ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ— ਇਸ ਜਗ੍ਹਾ ”ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਲਾਕੇ ਦੇ ਸਿੱਖਾਂ ਦੀ ਮਦਦ ਨਾਲ ਮੁਗਲਾਂ ਨਾਲ ਜੰਗ ਕਰਦਿਆਂ ਸ਼ਹੀਦ ਹੋਏ 40 ਮੁਕਤਿਆਂ ਦਾ ਅੰਤਿਮ ਸੰਸਕਾਰ ਕੀਤਾ ਸੀ।
ਗੁਰਦੁਆਰਾ ਟਿੱਬੀ ਸਾਹਿਬ— ਇਸ ਜਗ੍ਹਾ ”ਤੇ ਇਕ ਉੱਚੀ ਟਿੱਬੀ ਸੀ, ਜਿਸ ”ਤੇ ਬੈਠ ਕੇ ਗੁਰੂ ਸਾਹਿਬ ਨੇ ਮੁਗਲਾਂ ਵਿਰੁੱਧ ਜੰਗ ਲੜੀ ਤੇ ਇਸੇ ਜਗ੍ਹਾ ”ਤੇ ਬੈਠ ਕੇ ਹੀ ਗੁਰੂ ਜੀ ਮੁਗਲ ਫੌਜ ”ਤੇ ਤੀਰ ਚਲਾਉਂਦੇ ਰਹੇ।
ਗੁਰਦੁਆਰਾ ਰਕਾਬਸਰ ਸਾਹਿਬ— ਇਹ ਉਹ ਸਥਾਨ ਹੈ, ਜਿਥੇ ਦਸਮੇਸ਼ ਪਿਤਾ ਦੇ ਘੋੜੇ ਦੀ ਰਕਾਬ ਟੁੱਟ ਗਈ ਸੀ। ਜਦੋਂ ਗੁਰੂ ਸਾਹਿਬ ਟਿੱਬੀ ਸਾਹਿਬ ਤੋਂ ਉਤਰ ਕੇ ਖਿਦਰਾਣੇ ਦੀ ਰਣਭੂਮੀ ਵੱਲ ਚਾਲੇ ਪਾਉਣ ਲੱਗੇ ਤਾਂ ਘੋੜੇ ਦੀ ਰਕਾਬ ਉਤੇ ਕਦਮ ਰੱਖਦਿਆਂ ਹੀ ਟੁੱਟ ਗਈ ਸੀ।
ਗੁਰਦੁਆਰਾ ਦਾਤਣਸਰ ਸਾਹਿਬ— 1706 ਈ. ਵਿਚ ਜਦੋਂ ਗੁਰੂ ਜੀ ਖਿਦਰਾਣੇ ਤੋਂ ਟਿੱਬੀ ਸਾਹਿਬ ਪਧਾਰੇ ਤਾਂ ਸਵੇਰੇ ਇਸ ਜਗ੍ਹਾ ”ਤੇ ਦਾਤਣ ਕੀਤੀ ਸੀ। ਇਹ ਸਥਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਲੱਗਭਗ 4 ਕਿਲੋਮੀਟਰ ਦੂਰ ਹੈ।
ਗੁਰਦੁਆਰਾ ਤਰਨਤਾਰਨ ਦੁੱਖ ਨਿਵਾਰਨ ਸਾਹਿਬ— ਗੁਰਦੁਆਰਾ ਤਰਨਤਾਰਨ ਦੁੱਖ ਨਿਵਾਰਨ ਬਠਿੰਡਾ ਰੋਡ ”ਤੇ ਸਥਿਤ ਹੈ, ਜਿਥੇ ਹਰ ਐਤਵਾਰ ਸ਼ਰਧਾਲੂ ਸਰੋਵਰ ”ਚ ਇਸ਼ਨਾਨ ਕਰਦੇ ਹਨ।
40 ਮੁਕਤਿਆਂ ਦੀ ਇਸ ਪਵਿੱਤਰ ਧਰਤੀ ”ਤੇ ਮਾਘੀ ਦੇ ਸ਼ੁੱਭ ਦਿਹਾੜੇ ”ਤੇ ਦੂਰ-ਦੁਰਾਡੇ ਤੋਂ ਲੱਖਾਂ ਦੀ ਗਿਣਤੀ ”ਚ ਸ਼ਰਧਾਲੂ ਇਥੇ ਬਣੇ ਪਵਿੱਤਰ ਸਰੋਵਰ ”ਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕਰਦੇ ਹਨ।

...
...



Related Posts

Leave a Reply

Your email address will not be published. Required fields are marked *

2 Comments on “ਮੁਕਤਸਰ ਸਾਹਿਬ ਦਾ ਇਤਿਹਾਸ 40 ਮੁਕਤੇ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)