More Gurudwara Wiki  Posts
ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ


ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਠੀਕ ਸਾਹਮਣੇ ਜੂਨ 1606 ਨੂੰ ਕੀਤੀ, ਜਿਸ ਨਾਲ ਸਿੱਖ ਇਤਹਾਸ ਚ ਇੱਕ ਨਵਾਂ ਮੋੜ ਆਇਆ ਤੇ ਸਿੱਖਾਂ ਨੇ ਸ਼ਸਤਰ ਧਾਰਨੇ ਵੀ ਸ਼ੁਰੂ ਕਰ ਦਿੱਤੇ। ਉਸ ਸਦੀ ਦੇ ਸ਼ਾਸਕਾਂ ਦੇ ਜ਼ੁਲਮ ਅਤੇ ਬੇਰਹਿਮੀ ਦੇ ਖਿਲਾਫ ਰਾਜਨੀਤਕ ਅਤੇ ਸੈਨਿਕ ਪ੍ਰਤੀਰੋਧ ਦੇ ਪ੍ਰਤੀਕ ਵਜੋਂ ਇਸ ਤਖ਼ਤ ਦੀ ਸਥਾਪਨਾ ਹੋਈ ।
ਉਦੋ ਤੋਂ ਹੁਣ ਤੱਕ –
– ਗੁਰੂ ਹਰਗੋਬਿੰਦ ਸਾਹਿਬ ਦੇ 1635 ਵਿੱਚ ਸ੍ਰੀ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਜਾਣ ਉਪਰੰਤ ਅੰਮਿਤਸਰ ਸਾਹਿਬ ਦੇ ਪਵਿਤਰ ਅਸਥਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਦੇ ਹੱਥ ਵਿੱਚ ਚਲਾ ਗਿਆ। ਉਨ੍ਹਾਂ ਦੇ ਪੋਤੇ ਹਰ ਜੀ 1696 ਤਕ 55 ਸਾਲ ਲਈ ਤਖ਼ਤ ਦੇ ਸੰਚਾਲਕ ਰਹੇ।
– 1699 ਵਿੱਚ ਖਾਲਸਾ ਪੰਥ ਦੀ ਸਿਰਜਨਾ ਉਪਰੰਤ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਨੂੰ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਭੇਜਿਆ।
– 1716 ਵਿੱਚ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਦ ਹਰਿਮੰਦਰ ਸਾਹਿਬ ਦਾ ਸਰੋਵਰ ਤੇ ਅਕਾਲ ਤਖਤ ਸਿਖਾਂ ਲਈ ਪ੍ਰੋਤਸਾਹਨ ਤੇ ਰੂਹਾਨੀ ਆਨੰਦ ਦੇ ਮੁੱਖ ਸਰੋਤ ਰਹੇ ਹਨ। ਗੁਰਪੁਰਬ ਤੇ ਵਿਸਾਖੀ ਨੂੰ ਇਥੇ ਸਰਬੱਤ ਖਾਲਸਾ ਦੀਵਾਨ ਸਜਦੇ ਤੇ ਗੁਰਮਤੇ ਰਾਹੀਂ ਗੰਭੀਰ ਪੰਥਕ ਮਸਲਿਆਂ ਤੇ ਫੈਸਲੈ ਲਏ ਜਾਂਦੇ। ਉਦਾਹਰਣ ਦੇ ਤੌਰ ਤੇ 4 ਅਕਤੂਬਰ 1745 ਨੂੰ ਗੁਰਮਤਾ ਕਰਕੇ ਖਾਲਸੇ ਦੀ 25 ਜੱਥਿਆਂ ਵਿੱਚ ਵੰਡ ਕੀਤੀ ਗਈ। 19 ਮਾਰਚ 1748 ਦੀ ਵਿਸਾਖੀ ਵਾਲੇ ਦਿਨ 11 ਮਿਸਲਾਂ ਬਣਾਉਣ ਦਾ ਗੁਰਮਤਾ ਕੀਤਾ ਗਿਆ। 10 ਅਪ੍ਰੇਲ 1673 ਨੂੰ ਗੁਰਮਤਾ ਕਰਕੇ ਇੱਕ ਬ੍ਰਾਹਮਣ ਦੀ ਉਸ ਦੀ ਅਗਵਾ ਕਰ ਲਈ ਗਈ ਪਤਨੀ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ। ਦਸੰਬਰ 1674 ਭਾਈ ਗੁਰਬਖ਼ਸ਼ ਸਿੰਘ 30 ਸਿਖਾਂ ਦੀ ਅਗਵਾਈ ਵਿੱਚ ਵਿਚ ਅਹਿਮਦ ਸ਼ਾਹ ਦੁਰਾਨੀ ਤੌਂ ਅਕਾਲ ਬੁੰਗੇ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ। ਬੁਰਜੀ ਤੇ ਇਮਾਰਤ ਪੂਰੀ ਤਰਾਂ ਢਾਹ ਦਿਤੀ ਗਈ। 10 ਅਪ੍ਰੈਲ 1765 ਨੂੰ ਗੁਰਮਤੇ ਵਿੱਚ...

ਮੁੜ ਉਸਾਰੀ ਦਾ ਫੈਸਲਾ ਲੈ ਕੇ 1774 ਤਕ ਜ਼ਮੀਨੀ ਤਲ ਤਕ ਅਕਾਲ ਬੁੰਗਾ ਮੁੜ ਉਸਾਰ ਲਿਆ ਗਿਆ। ਬਾਕੀ ਦੀ ਪੰਜ ਮੰਜਲਾ ਇਮਾਰਤ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਮੁਕੰਮਲ ਹੋਈ।
– ਤੀਸਰੀ ਮੰਜਲ ਤੇ ਬਣੇ ਹਾਲ ਕਮਰੇ ਦਾ ਤੇਜਾ ਸਿੰਘ ਸਮੁੰਦਰੀ ਹਾਲ ਬਣਨ ਤਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਇਕੱਤਰਤਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ।
– ਜੂਨ 1984 ਵਿੱਚ ਅਕਾਲ ਬੁੰਗੇ ਦਾ ਮੱਥਾ ਇੱਕ ਵਾਰ ਫਿਰ ਘੱਲੂਘਾਰੇ ਦੌਰਾਨ ਹਿੰਦੁਸਤਾਨੀ ਫੌਜ ਦੁਆਰਾ ਬਰਬਾਦ ਕੀਤਾ ਗਿਆ। ਭਾਵੇਂ ਭਾਰਤ ਸਰਕਾਰ ਨੇ ਮੁੜ ਉਸਾਰੀ ਕਰਵਾਈ ਪਰ ਸਿੱਖਾਂ ਨੂੰ ਇਹ ਪ੍ਰਵਾਨ ਨਹੀਂ ਸੀ। 1986 ਵਿੱਚ ਇਮਾਰਤ ਨੂੰ ਢਾਹ ਕੇ ਕਾਰ ਸੇਵਾ ਰਾਹੀਂ ਅਕਾਲ ਬੁੰਗੇ ਦੀ ਮੁੜ ਉਸਾਰੀ ਕੀਤੀ ਗਈ ਹੈ ਜੋ ਕਿ ਅਜੋਕੀ ਇਮਾਰਤ ਹੈ।
ਅੱਠ ਪਹਿਰੀ ਮਰਯਾਦਾ – ਕਿਵਾੜ ਖੁਲ੍ਹਣੇ
ਸ੍ਰੀ ਹਰਿਮੰਦਰ ਸਾਹਿਬ ਦੇ ਅੰਮ੍ਰਿਤ ਵੇਲੇ ਕਿਵਾੜ ਖੁਲ੍ਹਣ ਤੋਂ ਇੱਕ ਘੰਟਾ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਵਾੜ ਖੁੱਲ੍ਹ ਜਾਂਦੇ ਹਨ। ਉਸ ਤੋਂ ਇੱਕ ਘੰਟਾ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਨਗਾਰੇ ’ਤੇ ਨਗਾਰਚੀ ਚੋਟ ਲਗਾਉਂਦਾ ਹੈ। ਗੁਰੂ ਸਾਹਿਬ ਜੀ ਦੀ ਸਵਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਜਾਣ ਸੰਬੰਧੀ ਮਰਯਾਦਾ ਅਨੁਸਾਰ ਸਾਰੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਦਰਸ਼ਨੀ ਡਿਊਢੀ ਵਿੱਚ ਸੁਨਹਿਰੀ ਪਾਲਕੀ ਦੇ ਦਾਖਲ ਹੋਣ ਤਕ ਨਗਾਰਾ ਵਜਦਾ ਰਹਿੰਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਦੇ ਚਲੇ ਜਾਣ ਤੋਂ ਬਾਅਦ ਤਖ਼ਤ ਸਾਹਿਬ ਦੇ ਅੰਦਰਵਾਰ ਤੇ ਬਾਹਰਵਾਰ ਦੋਹਾਂ ਥਾਵਾਂ ਤੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਜੀ ਦੇ ਦੋ ਪਾਵਨ ਸਰੂਪਾਂ ਦਾ ਸਤਿਕਾਰ ਸਹਿਤ ਪ੍ਰਕਾਸ਼ ਕੀਤਾ ਜਾਂਦਾ ਹੈ। ਫਿਰ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ। ਤਖ਼ਤ ਸਾਹਿਬ ਦੇ ਸਾਹਮਣੇ ਹੇਠ ਤਖ਼ਤ ਸਾਹਿਬ ਦਾ ਹਜ਼ੂਰੀ ਰਾਗੀ ਜੱਥਾ ‘ਆਸਾ ਦੀ ਵਾਰ’ ਦਾ ਕੀਰਤਨ ਕਰਦਾ ਹੈ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)