Hukamnama 24 October 2017


MUKHWAK SRI DARBAR SAHIB SRI AMRITSAR 24-10-2017
ਦੇਵਗੰਧਾਰੀ ਮਹਲਾ ੫ ॥
ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
(ਅੰਗ: ੫੩੧)
ਪੰਜਾਬੀ ਵਿਆਖਿਆ :
ਦੇਵਗੰਧਾਰੀ ਮਹਲਾ ੫ ॥
ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ—ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ।੧।ਰਹਾਉ। ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ...

ਹੈ ।੧। ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ ।੨।੧੭।
English Translation :
DAYV-GANDHAAREE, FIFTH MEHL:
Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. || 1 || Pause || Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. || 1 || Again and again, God puts up with the millions of sins of the supremely ungrateful ones. The embodiment of mercy, the Perfect Transcendent Lord — Nanak longs for His Sanctuary. || 2 || 17 ||
Waheguru Ji Ka Khalsa
Waheguru Ji Ki Fateh Ji

Leave A Comment!

(required)

(required)


Comment moderation is enabled. Your comment may take some time to appear.

Comments

12 Responses

  1. Cjit kaur

    ਵਾਹਿਗੁਰੂ ਜੀ

  2. Sukhjinder Singh

    WAHEGURU

  3. Gurpreet kaur

    Waheguru ji

  4. Preet

    Waheguru g

  5. Charanjit kaur

    Waheguru waheguru waheguru waheguru

  6. Charanjit kaur

    Waheguru

  7. MALKIT DHALIWAL

    Waheguru kirpa karan

  8. Harpreet kaur

    Waheguru ji ka khalsa waheguru ji ki fateh

  9. Jasbir singh

    Waheguru ji

  10. SS Dhillon

    Requested to be done in Hindi also.

  11. Kaur manjit Kaur manjit

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

  12. Daljit Singh

    Waheguru jio

Like us!