Hukamnama 29 Oct 2017


ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁਕਮਨਾਮਾ ਸਾਹਿਬ
ਐਤਵਾਰ 29 ਅਕਤੂਬਰ 2017
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਅੰਗ-੭੩੭
ਵਿਆਖਿਆ
ਹੇ ਸਹੇਲੀਏ ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧। ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ...

ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩। ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।
English Translation
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||
Page-737

Leave A Comment!

(required)

(required)


Comment moderation is enabled. Your comment may take some time to appear.

Comments

9 Responses

  1. Cjit kaur

    WAHEGURU JI

  2. Daljit Singh

    Waheguru jio

  3. Bikram jit Singh

    Wahe guru ji

  4. Harpreet singh

    Waheguru ji

  5. veer Singh sandhu

    Waheguru ji

  6. Sukhjinder Singh

    🌷WAHEGURU JI KIRPA KARO JI🙏

  7. Jasbir singh

    Waheguru ji

  8. Kaur manjit Kaur manjit

    ਵਾਹਿਗੁਰੂ ਜੀ

  9. satwinder singh

    Satnam waheguru

Like us!