ਕਾਰੋਬਾਰ ਦੀ ਭਾਲ ਵਿੱਚ ਤਿੰਨ ਸਾਲ ਪਹਿਲਾਂ ਮਨੀਲਾ ਗਏ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਸੋਮਵਾਰ ਤੋਂ ਲਾਪਤਾ ਨੌਜਵਾਨ ਦੀ ਸੜੀ ਹੋਈ ਲਾਸ਼ ਚਾਰ ਦਿਨ ਬਾਅਦ ਮਿਲੀ। ਮ੍ਰਿਤਕ ਦਾ ਭਰਾ ਅਤੇ ਭਰਜਾਈ ਪੰਜ ਦਿਨ ਪਹਿਲਾਂ ਹੀ ਭਾਰਤ ਪਰਤੇ ਸਨ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਮ੍ਰਿਤਕ ਦੇ ਭਰਾ ਗੁਰਵਿਦਰ ਸਿੰਘ ਵਾਸੀ ਪਿੰਡ ਛਾਂਗਾ ਖੁਰਦ ਦੇ ਨਜ਼ਦੀਕ ਅਮਰੀਕ ਸਿੰਘ ਵਾਲਾ ਨੇ ਦੱਸਿਆ ਕਿ ਸੁਖਜਿੰਦਰ ਸਿੰਘ (37) ਤਿੰਨ ਸਾਲ ਪਹਿਲਾਂ ਮਨੀਲਾ ਗਿਆ ਸੀ ਅਤੇ ਉਥੇ ਫਾਈਨਾਂਸ ਦਾ ਕੰਮ ਕਰਦਾ ਸੀ। ਉਹ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਐਤਵਾਰ ਨੂੰ ਭਾਰਤ ਵਾਪਸ ਆਏ ਸਨ। ਸੋਮਵਾਰ ਨੂੰ ਜਦੋਂ ਸੁਖਜਿੰਦਰ ਸਿੰਘ ਨਾਲ...
ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਫੋਨ ਨਹੀਂ ਮਿਲਿਆ, ਜਿਸ ਤੋਂ ਬਾਅਦ ਮਨੀਲਾ ‘ਚ ਰਹਿੰਦੇ ਲੋਕਾਂ ਤੋਂ ਪੁੱਛ ਕੇ ਸੁਖਜਿੰਦਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਭਾਲ ਤੋਂ ਬਾਅਦ ਉਸ ਦੀ ਲਾਸ਼ ਸੜੀ ਹੋਈ ਹਾਲਤ ਵਿਚ ਮਿਲੀ। ਮਨੀਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਅੱਠ ਸਾਲ ਦਾ ਬੇਟਾ ਅਤੇ ਚਾਰ ਸਾਲ ਦੀ ਬੇਟੀ ਹੈ। ਘਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ।