More Manila News  Posts
ਪੰਜਾਬ ਦੇ ਇੱਕ ਹੋਰ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ


ਪੰਜਾਬ ਦੇ ਇੱਕ ਹੋਰ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ
ਮਨੀਲਾ , ਫਿਲੀਪਾਈਨ – ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਸਿਬੂ ਸ਼ਹਿਰ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਵਾਸੀ ਜੋਧਪੁਰ ਪਿਛਲੇ 10 ਸਾਲਾਂ ਤੋਂ ਮਨੀਲਾ ਵਿਖੇ ਰਹਿ ਰਿਹਾ ਸੀ। ਉਸ ਦਾ ਭਰਾ ਵੀ ਉਸ ਦੇ ਨਾਲ ਮਨੀਲਾ ਵਿਚ ਰਹਿੰਦਾ ਸੀ। ਪਰ ਪਿਤਾ ਦੇ ਬੀਮਾਰ ਹੋਣ ਕਾਰਨ ਉਸ ਦਾ ਭਰਾ ਇਸ ਸਮੇਂ ਪਿੰਡ ਵਿਚ ਹੀ ਆਇਆ ਹੋਇਆ ਸੀ। ਉਥੇ ਦੋਵੇਂ ਭਰਾ ਫਾਈਨਾਂਸ ਦਾ ਕੰਮ ਕਰਦੇ ਹਨ। ਪ੍ਰਗਟ...

ਸਿੰਘ ਨੇ ਵਿਆਹ ਵੀ ਮਨੀਲਾ ਦੀ ਕੁੜੀ ਨਾਲ ਕਰਵਾਇਆ ਸੀ। ਉਸ ਦੇ ਦੋ ਬੱਚੇ ਸਨ। ਅੱਜ ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਉਸਦੇ ਤਿੰਨ ਗੋਲੀਆਂ ਲੱਗੀਆਂ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ। ਉਹ ਕੁਝ ਸਮਾਂ ਪਹਿਲਾਂ ਆਪਣੇ ਪਿੰਡ ਵੀ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਆਇਆ ਸੀ। ਪਿੰਡ ਵਾਸੀਆਂ ਨਾਲ ਉਹ ਦਿਲੋਂ ਪਿਆਰ ਕਰਦਾ ਸੀ। ਇਸ ਕਰਕੇ ਪਿੰਡ ਵਿਚ ਗਮ ਦਾ ਮਾਹੌਲ ਸੀ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)