ਵਿਦੇਸ਼ਾਂ ’ਚ ਬਿਹਤਰ ਭਵਿੱਖ ਅਤੇ ਰੋਜ਼ੀ-ਰੋਟੀ ਦੀ ਭਾਲ ’ਚ ਗਏ ਨੌਜਵਾਨਾਂ ਦੇ ਕਤਲ ਕੀਤੇ ਜਾਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਰਾਏਕੋਟ ਦੇ ਪਿੰਡ ਬਰ੍ਹਮੀ ਦੇ ਨੌਜਵਾਨ ਹਰਵਿੰਦਰ ਸਿੰਘ ਉਰਫ ਰਿੰਕੂ (35) ਪੁੱਤਰ ਸਵ. ਅਮਰਜੀਤ ਸਿੰਘ ਦਾ, ਜਿਸ ਦਾ ਫਿਲਪਾਈਨ ਦੀ ਰਾਜਧਾਨੀ ‘ਚ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਬਰ੍ਹਮੀ ਦਾ ਨੌਜਵਾਨ ਹਰਵਿੰਦਰ ਸਿੰਘ ਜੋ 6-7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ, ਦਾ ਬੀਤੀ ਸਵੇਰੇ ਮਨੀਲਾ...
ਵਿਖੇ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ , ਜਿਸ ਨਾਲ ਪਿੰਡ ਤੇ ਇਲਾਕੇ ’ਚ ਸੋਗ ਫੈਲ ਗਿਆ ਹੈ। ਮ੍ਰਿਤਕ ਦਾ ਮਨੀਲਾ ‘ਚ ਆਪਣਾ ਫਾਈਨਾਂਸ ਦਾ ਕਾਰੋਬਾਰ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਹਰਜੀਤ ਕੌਰ, 2 ਬੱਚੇ ਲੜਕਾ ਤੇ ਲੜਕੀ ਛੱਡ ਗਿਆ ਹੈ।