ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿਚ ਛਾਪਾ ਮਾਰਿਆ ਹੈ ਅਤੇ ਉਨ੍ਹਾਂ ਦੇ ਘਰੋਂ 86.5 ਗ੍ਰਾਮ ਡਰੱਗ ਬਰਾਮਦ ਹੋਈ ਹੈ। NCB ਦੀ ਟੀਮ ਨੇ ਟੀਵੀ ਅਦਾਕਾਰਾ ਭਾਰਤੀ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਦੇ ਮੁਤਾਬਿਕ ਭਾਰਤੀ ਅਤੇ ਉਸਦੇ ਪਤੀ ਨੇ ਸਵੀਕਾਰ ਕੀਤਾ ਹੈ ਕਿ ਉਹ ਡਰੱਗ ਦਾ ਸੇਵਨ ਕਰਦੇ ਸਨ। ਭਾਰਤੀ ਦਾ ਮੈਡੀਕਲ ਕਰਵਾਇਆ ਜਾਵੇਗਾ , ਅਤੇ ਉਸਨੂੰ...
ਵੀਡੀਓ ਕਾਲ ਦੇ ਜ਼ਰੀਏ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਭਾਰਤੀ ਸਿੰਘ ਦੀ ਕਾਮੇਡੀ ਦੀ ਪੂਰੀ ਦੁਨੀਆ ਦੀਵਾਨੀ ਹੈ। ਇਸ ਸਮੇਂ ਉਹ ਦਿ ਕਪਿਲ ਸ਼ਰਮਾ ਸ਼ੋਅ ਦਾ ਹਿੱਸਾ ਹੈ ਅਤੇ ਸ਼ੋਅ ਵਿਚ ਆਪਣੀ ਕਾਮੇਡੀ ਨਾਲ ਸਾਰਿਆਂ ਨੂੰ ਹਸਾਉਂਦੀ ਹੈ। ਭਾਰਤੀ ਦੀ ਗਿਰਫਤਾਰੀ ਦੀ ਖ਼ਬਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਜ਼ਰੂਰ ਨਿਰਾਸ਼ ਕਰੇਗੀ।