More Other News  Posts
ਵਿਦੇਸ਼ ਜਾਣ ਵਾਲੇ ਭਾਰਤੀਆਂ ਲਈ ਖੁਸ਼ਖਬਰੀ , 15 ਦਸੰਬਰ ਤੋਂ ਇੰਟਰਨੈਸ਼ਨਲ ਫਲਾਈਟਸ ਸ਼ੁਰੂ ਕਰੇਗਾ ਭਾਰਤ


ਨਵੇਂ ਸਾਲ, ਕ੍ਰਿਸਮਸ ਦੀ ਛੁੱਟੀ ਵਿਦੇਸ਼ ਚ ਮਨਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਭਾਰਤ ਚ 15 ਦਸੰਬਰ ਤੋਂ ਨਿਯਮਤ ਰੂਪ ਚ ਇੰਟਰਨੈਸ਼ਨਲ ਫਲਾਈਟ ਸ਼ੁਰੂ ਹੋ ਜਾਵੇਗੀ। ਨਿਊਜ਼ ਏਜੰਸੀ ANI ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ। 15 ਦਸੰਬਰ ਤੋਂ ਬ੍ਰਿਟੇਨ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ, ਸਿੰਗਾਪੁਰ ਬੰਗਲਾਦੇਸ਼, ਬੋਤਸਵਾਨਾ ਤੇ ਜ਼ਿੰਬਾਬਵੇ ਅਤੇ ਨਿਊਜ਼ੀਲੈਂਡ ਸਮੇਤ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ 14 ਦੇਸ਼ਾਂ ਚੋਂ ਕਈ ਦੇਸ਼ਾਂ ਦੇ ਨਾਲ ਏਅਰ ਬਬਲ ਐਗਰੀਮੈਂਟ ਤਹਿਤ ਫਲਾਈਟ ਸਰਵਿਸ ਜਾਰੀ ਹੈ।
ਭਾਰਤ ਨੇ...

ਮਾਰਚ 2020 ਚ ਕੋਰੋਨਾ ਮਹਾਂਮਾਰੀ ਦੇ ਦਸਤਕ ਦੇਣ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ, ਬਾਅਦ ਵਿੱਚ ਵੰਦੇ ਭਾਰਤ ਫਲਾਈਟਸ ਤੇ ਬਬਲ ਸਮਝੌਤੇ ਰਾਹੀਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ। 14 ਦੇਸ਼ਾਂ ਚ ਜਿੱਥੇ ਅੰਤਰਰਾਸ਼ਟਰੀ ਉਡਾਣ ਸੇਵਾ ਨੂੰ ਨਿਯਮਤ ਨਹੀਂ ਕੀਤਾ ਗਿਆ ਹੈ, ਉੱਥੇ ਹੀ ਬਬਲ ਸਮਝੌਤੇ ਦੇ ਤਹਿਤ ਅੰਤਰਰਾਸ਼ਟਰੀ ਉਡਾਣਾਂ ਦੀ ਸੇਵਾ ਜਾਰੀ ਰਹੇਗੀ। ਸਰਕਾਰ ਦੇ ਇਸ ਫੈਸਲੇ ਨਾਲ ਸੰਕਟ ਚੋਂ ਗੁਜ਼ਰ ਰਹੀ ਏਅਰਲਾਈਨ ਇੰਡਸਟਰੀ ਨੂੰ ਫਾਇਦਾ ਹੋਵੇਗਾ ਤਾਂ ਹਵਾਈ ਕਿਰਾਏ ਨੂੰ ਘੱਟ ਰੱਖਣ ਚ ਮਦਦ ਮਿਲੇਗੀ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)