True And Untold Love Stories
ਅੱਜ ਦਾ ਹੁਕਮਨਾਮਾ – 2 ਜੁਲਾਈ 2022
ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ Continue Reading…

ਅੱਜ ਦਾ ਹੁਕਮਨਾਮਾ – 1 ਜੁਲਾਈ 2022
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

ਅੱਜ ਦਾ ਹੁਕਮਨਾਮਾ – 30 ਜੂਨ 2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਅੱਜ ਦਾ ਹੁਕਮਨਾਮਾ – 29 ਜੂਨ 2022
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ Continue Reading…

ਅੱਜ ਦਾ ਹੁਕਮਨਾਮਾ – 28 ਜੂਨ 2022
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਅੱਜ ਦਾ ਹੁਕਮਨਾਮਾ – 27 ਜੂਨ 2022
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ Continue Reading…

ਅੱਜ ਦਾ ਹੁਕਮਨਾਮਾ – 26 ਜੂਨ 2022
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਅਰਥ: – ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ Continue Reading…
