ਆਪਣਾ ਘਰ

5

ਮਾਂ ਦੀ ਮੌਤ ਦੀ ਖਬਰ ਸੁਣ ਕੇ ਉਹ ਰੋਂਦੀ ਕੁਰਲਾਉਂਦੀ ਪੇਕੇ ਪਹੁੰਚੀ,ਸ਼ਾਮ ਦੇ ਤਕਰੀਬਨ ਸਾਢੇ ‘ਕ ਚਾਰ ਵਜੇ ਮਾਂ ਦਾ ਸਸਕਾਰ ਕਰਨ ਤੋਂ ਬਾਅਦ ਗੁਰਦੁਆਰੇ ਮੱਥਾ ਟੇਕ ਕੇ ਜਦੋਂ ਸਾਰੇ ਘਰ ਪਹੁੰਚੇ ਤਾਂ ਕੁੱਝ
ਸਿਆਣੀਆਂ ਬੁੜੀਆਂ ਕਹਿਣ ਲਗੀਆਂ,’ਵਿਆਹੀਆਂ ਕੁੜੀਆਂ ਭਾਈ ਅਪਣੇ ਘਰ ਜਾਓ, ਸਸਕਾਰ ਤੋਂ ਬਾਅਦ ਵਾਲੀ ਰਾਤ ਕੁੜੀਆਂ ਪੇਕੇ ਨਹੀਂ ਰਹਿੰਦੀਆਂ, ‘ਚੰਗਾ ਨਹੀਂ ਹੁੰਦਾ’
ਉਹ ਓਵੇਂ ਹੀ ਉੱਠ ਕੇ ਅਪਣੇ ਪਤੀ ਨਾਲ ਤੁਰ ਪਈ। ਮਨ ਤਾਂ ਭਰਿਆ ਹੀ ਹੋਇਆ ਸੀ, ਆਖਰ ਜਾਣ ਵਾਲੀ ਮਾਂ ਸੀ ਓਦੀ। ਘਰ ਆ ਕੇ ਵੀ ਕਿਹੜਾ ਮਨ ਟਿਕਣਾ ਸੀ ,ਜਿਵੇਂ ਕਿਵੇਂ ਬੱਚਿਆਂ ਨੂੰ ਰੋਟੀ ਬਣਾ ਕੇ ਦਿੱਤੀ ਪਤੀ ਨੂੰ ਦਿੱਤੀ ਅਪਣੇ ਕਿੱਥੇ ਲੰਘਣੀ ਸੀ ਓਦੇ ਬੁਰਕੀ ਅੰਦਰ…ਓਵੇਂ ਹੀ ਭੁੱਖਣ ਭਾਣੀ ਮੰਜੇ ਤੇ ਪੈ ਗਈ ਮਾਂ ਬਾਰੇ ਸੋਚਦੀ ਦੀਆਂ ਭੁੱਬਾ...

ਨਿਕਲ ਗਈਆ।
ਅਚਾਨਕ ਪਤੀ ਦੀ ਗੱਲ ਨੇ ਸੁੰਨ ਕਰਤਾ ….’ਅਖੇ ਹੁਣ ਮੇਰੇ ਘਰ ਨਾਂ ਵਾਧੂ ਦਾ ਮਾਤਮ ਪਾ ਇਹ ਰੋਣਾ- ਧੋਣਾ ਅਪਣੇ ਘਰ ਹੀ ਕਰ ਲੈਂਦੀ ਜਿਹੜਾ ਕਰਨਾ ਸੀ…..’ ਹੁਣ ਕਦੇ ਓਦੇ ਕੰਨਾ ਚ ਪੇਕੇ ਘਰ ਵਾਲੀਆਂ ਬੁੜੀਆਂ ਦੇ ਬੋਲ ਗੂੰਜਦੇ ਕਿ ‘ਵਿਆਹੀਆਂ ਕੁੜੀਆਂ ਅਪਣੇ ਘਰ ਜਾਓ’ ਤੇ ਕਦੇ ਪਤੀ ਦੇ ਬੋਲ ਕਿ ‘ਅਪਣੇ ਘਰ ਹੀ ਕਰ ਲੈਂਦੀ ਜਿਹੜਾ ਰੋਣਾ-ਧੋਣਾ ਕਰਨਾ ਸੀ।’ ਉਹ ਸੋਚੀ ਗਈ ਕਿ ਅੱਧੀ ਉਮਰ ਤਾਂ ਉਹਦੀ ਬਾਪ ਦਾ ਘਰ ਜੋੜਦੀ ਦੀ ਲੰਘ ਗਈ ਤੇ ਬਾਕੀ ਪਤੀ ਦਾ (ਜੀਨੂੰ ਹੁਣ ਤਕ ਉਹ ਅਪਣਾ ਹੀ ਸਮਝਦੀ ਰਹੀ ਸੀ) ਪਰ ਉਹਦਾ ਅਪਣਾ ਘਰ ਕਿਹੜਾ….. ਜਿੱਥੇ ਹੋਰ ਕੁੱਝ ਨਹੀਂ ਕਮ ਸੇ ਕਮ ਉਹ ਅਪਣੀ ਮਰੀ ਹੋਈ ਮਾਂ ਨੂੰ ਤਾਂ ਦੋ ਘੜੀਆਂ ਰੋ ਸਕੇ… !

Leave A Comment!

(required)

(required)


Comment moderation is enabled. Your comment may take some time to appear.

Comments

2 Responses

  1. GUNDEEP SINGH JOHAL

    ਬਹੁਤ ਹੀ ਵਧੀਆ ਦਿਲ ਨੂੰ ਛੂ ਲੈਣ ਵਾਲੀ ਕਹਾਣੀ, ਪਰ ਤੁਸੀਂ ਆਪਣਾ ਨਾਮ ਪਤਾ ਜਰੂਰ ਲਿਖਿਆ ਕਰੋ

  2. Seema Goyal

    It’s a beautiful and touching story. Girls be brave. 💪💪💪🤗🤗17.06.2020

Like us!