More Punjabi Kahaniya  Posts
ਕਬਰ


ਬਜ਼ੁਰਗ ਆਸ਼ਰਮ ਵਿਚ ਸਾਰੇ ਖੁਸ਼ ਸਨ ।ਖੁਸ਼ ਵੀ ਕਿਉੰ ਨਾ ਹੁੰਦੇ ,ਅੱਜ ਕਈਂ ਦਿੰਨਾਂ ਬਾਅਦ ਉਨ੍ਹਾਂ ਨੂੰ ਫ਼ਲ ਖਾਣ ਨੂੰ ਮਿਲ ਰਹੇ ਸਨ।
“ਲਓ ਮਾਂ ਜੀ।” ਸੰਤਰਾ ਤੇ ਕੇਲਾ ਦਿੰਦਾ ਹੋਏ ਦਾਨੀ ਨੌਜਵਾਨ ਨੇ ਕਿਹਾ।
ਮਾਂ ਜੀ, ਸ਼ਬਦ ਸੁਣਕੇ ਉਸਦੀਆਂ ਅੱਖਾਂ ਵਿਚੋਂ ਹੰਝੂ ਵਗਣ ਲੱਗੇ ਤੇ ਉਹ ਫੁੱਟ-ਫੁੱਟ ਕੇ ਰੋਣ ਲੱਗੀ ।
“ਕੀ ਹੋਇਆ?” ਉਸਦੇ ਨਾਲ ਬੈਠੀ ਉਸਦੀ ਬਜ਼ੁਰਗ ਸਾਥਣ ਨੇ ਕਿਹਾ ।
“ਕੁਝ ਨਹੀਂ।” ਉਸਨੇ ਆਪਣੇ ਹੰਝੂ ਛੁਪਾਂਉਂਦੇ ਹੋਏ ਕਿਹਾ।
“ਆਸ਼ਰਮ ਵਿਚ ਅਸੀਂ ਤਾਂ ਇਕ ਦੂੱਜੇ ਦੇ ਦੁੱਖ-ਸੁੱਖ ਦੇ ਸਾਥੀ ਹਾਂ। ਆਪਣਾ ਦੁੱਖ ਮੇਰੇ ਨਾਲ ਸਾਂਝਾ ਕਰ ਲਉ। ਸਕੂਨ ਮਿਲੇਗਾ।”
ਮਾਂ ਜੀ, ਸ਼ਬਦ ਸੁਣਦੇ ਹੀ ਮੇਰੀਆਂ ਅੱਖਾਂ ਸਾਹਮਣੇ ਮੇਰੇ ਬੇਟੇ ਦੀ...

ਤਸਵੀਰ ਤਾਜ਼ਾ ਹੋ ਗਈ। ਜਿਸ ਨੂੰ ਕਿਸੇ ਵੇਲੇ ਜਨਮ ਦੇਣ ਲਈ ਮੈਂ ਦੋ ਲੜਕੀਆਂ ਨੂੰ ਜਨਮ ਤੋਂ ਪਹਿਲਾਂ ਮਾਰ ਦਿੱਤਾ ਸੀ। ਹਾਏ! ਹਾਏ! ਮੈਂ ਪਾਪਣ ਨੇ ਲੜਕੀਆਂ ਦੀ ਕਬਰ ਤੇ ਜਿਹੜੀ ਜਿੰਦਗੀ ਉਸਾਰੀ ਉਸ ਲੜਕੇ ਨੇ ਮੰਨੂੰ ਹੀ ਘਰੋਂ ਕੱਢ ਦਿੱਤਾ। ਹਾਏ ! ਹਾਏ ! ਮੈਨੂੰ ਕਿੱਥੇ ਸਕੂਨ ਮਿਲਣਾ ਏ ?
ਉਸਦੀ ਸਾਥਣ ਕੋਲ ਵੀ ਹੁਣ ਉਸਨੂੰ ਦਿਲਾਸਾ ਦੇਣ ਲਈ ਕੋਈ ਸ਼ਬਦ ਨਹੀਂ ਸੀ ।
…. ………ਭੁਪਿੰਦਰ ਕੌਰ ‘ਸਢੌਰਾ’

...
...



Related Posts

Leave a Reply

Your email address will not be published. Required fields are marked *

One Comment on “ਕਬਰ”

  • Happy Punjab खुश रहे भारत

    ਇਸ ਕਹਾਣੀ ਨੂੰ ਮੈਂ ਅਪਣੇ ਯੂ-ਟਿਊਬ ਚੈਨਲ Happy Punjab ਤੇ ਪ੍ਰਸਾਰਿਤ ਕਰ ਦਿੱਤਾ ਹੈ ਜੀ।
    ਸੁੱਖਵਿੰਦਰ ਸਿੰਘ ਵਾਲੀਆ
    +91-8699488504
    WhatsApp no.🖕

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)